ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਜਨਾਲਾ ਪੁੱਜੇ

ਅਜਨਾਲਾ, (ਅੰਮ੍ਰਿਤਸਰ), 11 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਏ ਭਿਆਨਕ ਹੜ੍ਹਾਂ ਦੌਰਾਨ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਵਲੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਤਿਸੰਗ ਘਰ ਅਜਨਾਲਾ ਪਹੁੰਚੇ ਹੋਏ ਹਨ। ਇਸ ਮੌਕੇ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ। ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਅਜਨਾਲਾ ਪਹੁੰਚਣ ’ਤੇ ਵੱਡੀ ਗਿਣਤੀ ਵਿਚ ਸੰਗਤਾਂ ਵੀ ਇਕੱਤਰ ਹੋਈਆਂ ਹਨ।