JALANDHAR WEATHER

ਹੜ੍ਹ ਪ੍ਰਭਾਵਿਤ ਖੇਤਰਾਂ ਦੇ ਦੌਰੇ ਸਮੇਂ ਸਿਹਤ ਮੰਤਰੀ ਵਲੋਂ ਪੀੜਤਾਂ ਨੂੰ ਮੌਕੇ 'ਤੇ ਵੰਡੀ ਸਹਾਇਤਾ ਰਾਸ਼ੀ

ਕਲਾਨੌਰ, (ਗੁਰਦਾਸਪੁਰ), 11 ਸਤੰਬਰ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਿਕ ਕਸਬਾ ਕਲਾਨੌਰ ਨੇੜਿਓਂ ਗੁਜ਼ਰਦੇ ਕਿਰਨ ਨਾਲਾ ਸੱਕੀ ਦੇ ਆਏ ਹੜ੍ਹ ਮਾਰੂ ਪਾਣੀ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਦਾ ਦੌਰਾ ਕਰਨ ਲਈ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇੜਲੇ ਪਿੰਡ ਡੇਹਰੀਵਾਲ ਕਿਰਨ ਪਹੁੰਚੇ। ਸਿਹਤ ਮੰਤਰੀ ਵਲੋਂ ਬਾਰਿਸ਼ਾਂ ਨਾਲ ਪ੍ਰਭਾਵਿਤ ਮਕਾਨਾਂ ਵਿਚ ਜਾ ਕੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਗਈ ਅਤੇ ਮੌਕੇ ਉਤੇ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ।

ਸਿਹਤ ਮੰਤਰੀ ਨੇ ਕਿਹਾ ਕਿ ਸਮਾਜ ਸੇਵਕਾਂ ਦੀ ਮਦਦ ਨਾਲ ਇਹ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ ਅਤੇ ਇਸ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਵੀ ਹੋਰ ਸਹਾਇਤਾ ਰਾਸ਼ੀ ਭੇਜੀ ਜਾਵੇਗੀ। ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਸਰਪੰਚ ਜਤਿੰਦਰ ਸਿੰਘ ਵੀ ਹਾਜ਼ਰ ਰਹੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ