ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਮੁਹਾਲੀ, 11 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਦੱਸ ਦਈਏ ਕਿ ਸਿਹਤ ਜ਼ਿਆਦਾ ਵਿਗੜਨ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਤੇ ਫੋਰਟਿਸ ਵਲੋਂ ਰੋਜ਼ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਸੰਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਜਾਂਦੀ ਸੀ। 5 ਸਤੰਬਰ ਨੂੰ ਦੇਰ ਰਾਤ ਮੁੱਖ ਮੰਤਰੀ ਹਸਪਤਾਲ ਵਿਚ ਦਾਖਲ ਹੋਏ ਸਨ। ਛੁੱਟੀ ਮਿਲਣ ਉਪਰੰਤ ਭਗਵੰਤ ਮਾਨ ਮੀਡੀਆ ਨਾਲ ਕੋਈ ਗੱਲਬਾਤ ਕੀਤੇ ਬਿਨਾਂ ਆਪਣੇ ਕਾਫਲੇ ਨਾਲ ਆਪਣੀ ਰਿਹਾਇਸ਼ ਵੱਲ ਰਵਾਨਾ ਹੋ ਗਏ ਹਨ।