ਅਦਾਲਤ ਨੇ ਸੋਨੀਆ ਗਾਂਧੀ ਵਿਰੁੱਧ ਦਾਇਰ ਅਪਰਾਧਿਕ ਸ਼ਿਕਾਇਤ ਨੂੰ ਕੀਤਾ ਖਾਰਜ

ਨਵੀਂ ਦਿੱਲੀ, 11 ਸਤੰਬਰ-ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਵਿਰੁੱਧ ਦਾਇਰ ਅਪਰਾਧਿਕ ਸ਼ਿਕਾਇਤ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਉਨ੍ਹਾਂ 'ਤੇ ਭਾਰਤੀ ਨਾਗਰਿਕਤਾ ਪ੍ਰਾਪਤ ਕਰਨ ਤੋਂ ਪਹਿਲਾਂ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਲਈ ਜਾਅਲਸਾਜ਼ੀ ਦਸਤਾਵੇਜ਼ਾਂ ਦਾ ਦੋਸ਼ ਲਗਾਇਆ ਗਿਆ ਸੀ।