JALANDHAR WEATHER

ਭਾਜਪਾ ਕਿਸਾਨ ਮੋਰਚਾ ਦੇ ਕੌਮੀ ਕਨਵੀਨਰ ਸਾਂਸਦ ਰਾਜ ਕੁਮਾਰ ਚਾਹਰ ਵਲੋਂ ਸਰਹੱਦੀ ਖੇਤਰ ਦਾ ਦੌਰਾ

ਖੇਮਕਰਨ, 11 ਸਤੰਬਰ (ਰਾਕੇਸ਼ ਕੁਮਾਰ ਬਿੱਲਾ)-ਭਾਜਪਾ ਦੇ ਕਿਸਾਨ ਮੋਰਚੇ ਦੇ ਕੌਮੀ ਕਨਵੀਨਰ ਤੇ ਯੂ. ਪੀ. ਦੇ ਫਤਿਹਪੁਰ ਸੀਕਰੀ ਸੰਸਦੀ ਹਲਕੇ ਤੋਂ ਸਾਂਸਦ ਰਾਜ ਕੁਮਾਰ ਚਾਹਰ ਨੇ ਅੱਜ ਸਰਹੱਦੀ ਖੇਤਰ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਖੇਮਕਰਨ ਸੈਕਟਰ ਦੇ ਸਰਹੱਦੀ ਪਿੰਡਾਂ ਮਹਿੰਦੀਪੁਰ, ਮੀਆਵਾਲਾ, ਕੱਲਸ ਤੇ ਮੱਸਤਗੜ੍ਹ ਦੇ ਸਰਹੱਦ ਉਤੇ ਕੰਡਿਆਲੀ ਤਾਰ ਦੇ ਨਾਲ ਧੁੱਸੀ ਬੰਨ੍ਹ ਅੱਗੇ ਸਤਲੁਜ ਦਰਿਆ ਦੇ ਪਾਣੀ ਦੀ ਮਾਰ ਹੇਠ ਆਈਆਂ ਫਸਲਾਂ ਦੇ ਨੁਕਸਾਨ ਨੂੰ ਦੇਖਿਆ ਤੇ ਪੀੜਤ ਕਿਸਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਖੁਦ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਕੇ ਕਿਸਾਨਾਂ ਨੂੰ ਮਿਲ ਕੇ 1600 ਕਰੋੜ ਦਾ ਆਰਥਿਕ ਪੈਕੇਜ ਦੇ ਕੇ ਗਏ ਹਨ। ਉਨ੍ਹਾਂ ਦੇ ਮਨ ਵਿਚ ਕਿਸਾਨਾਂ ਪ੍ਰਤੀ ਬਹੁਤ ਪੀੜਾ ਹੈ।

ਉਹ ਕਿਸਾਨਾਂ ਲਈ ਬਹੁਤ ਕੁਝ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਅੱਜ ਪਾਰਟੀ ਦੇ ਨੇਤਾਵਾਂ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਆਏ ਹਨ। ਸਰਹੱਦ ਉਤੇ ਕਿਸਾਨਾਂ ਨੂੰ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਕਰਕੇ ਕਿਸਾਨਾਂ ਤੋਂ ਮੰਗ-ਪੱਤਰ ਲੈ ਕੇ ਕੇਂਦਰ ਨਾਲ ਸਬੰਧਿਤ ਜੋ ਮੁਸ਼ਕਿਲਾਂ ਹਨ, ਉਹ ਕੇਂਦਰ ਸਰਕਾਰ ਦੇ ਸਬੰਧਿਤ ਵਿਭਾਗਾਂ ਤੇ ਜੋ ਸੂਬਾ ਸਰਕਾਰ ਨਾਲ ਸਬੰਧਿਤ ਹਨ, ਉਹ ਸਮੱਸਿਆਵਾਂ ਸੂਬਾ ਸਰਕਾਰ ਦੇ ਧਿਆਨ ਵਿਚ ਲਿਆਉਣਗੇ। ਜੇਕਰ ਲੋੜ ਪਈ ਤਾਂ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਮਿਲਣਗੇ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਹੱਦ ਉਤੇ ਜਿਸ ਕਾਰਨ ਹੜ੍ਹ ਵਰਗੀ ਸਥਿਤੀ ਬਣਦੀ ਹੈ, ਉਸ ਦਾ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਸਥਾਨਕ ਆਗੂ ਅਨੂਪ ਸਿੰਘ ਭੁੱਲਰ, ਦਲਬੀਰ ਸਿੰਘ ਅਲਗੌ ਤੇ ਸਿਤਾਰਾ ਸਿੰਘ ਡਲੀਰੀ ਤੋਂ ਇਲਾਵਾ ਅਨੇਕਾਂ ਭਾਜਪਾ ਦੇ ਅਧਿਕਾਰੀ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ