JALANDHAR WEATHER

ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ’ਚ ਬੈਂਕ ਅਧਿਕਾਰੀ ਨੇ ਦਿੱਤੀ ਗਵਾਹੀ

ਐੱਸ. ਏ. ਐੱਸ. ਨਗਰ, 12 ਸਤੰਬਰ (ਕਪਿਲ ਵਧਵਾ)- ਮੁਹਾਲੀ ਅਦਾਲਤ ਵਿਖੇ ਕਾਂਗਰਸੀ ਆਗੂ ਅਤੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਦਰਜ ਮਨੀ ਲਾਂਡਰਿੰਗ ਮਾਮਲੇ ਵਿਚ ਅੱਜ ਇਕ ਬੈਂਕ ਅਧਿਕਾਰੀ ਨੇ ਗਵਾਹੀ ਦਿੱਤੀ ਹੈ। ਜਾਣਕਾਰੀ ਅਨੁਸਾਰ ਇੰਫੋਰਸਮੈਂਟ ਡਾਇਰੈਕਟੋਰੇਟ ਨੇ ਖਹਿਰਾ ਵਿਰੁੱਧ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਸੀ, ਜਿਸ ਤੋਂ ਬਾਅਦ ਮੁਹਾਲੀ ਅਦਾਲਤ ਵਿਖੇ ਉਨ੍ਹਾਂ ਖਿਲਾਫ਼ ਦੋਸ਼ ਤੈਅ ਕੀਤੇ ਗਏ ਸਨ। ਮੁਹਾਲੀ ਅਦਾਲਤ ਵਿਖੇ ਉਕਤ ਮਾਮਲੇ ਦੀ ਸੁਣਵਾਈ ਦੌਰਾਨ ਐਕਸਿਸ ਬੈਂਕ ਦੇ ਅਧਿਕਾਰੀ ਵਿਰੁੱਧ ਗਵਾਹੀ ਦੇਣ ਲਈ ਨਾ ਆਉਣ ਕਾਰਨ ਗੈਰ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਅੱਜ ਅਦਾਲਤ ਵਿਖੇ ਸੁਖਪਾਲ ਸਿੰਘ ਖਹਿਰਾ ਪੇਸ਼ ਹੋਏ, ਇਸੇ ਦੌਰਾਨ ਇਸਤਗਾਸਾ ਪੱਖ ਵਲੋਂ ਬੁਲਾਏ ਗਏ ਬੈਂਕ ਅਧਿਕਾਰੀ ਨੇ ਆਪਣੇ ਬਿਆਨ ਦਰਜ ਕਰਵਾਏ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 3 ਅਕਤੂਬਰ ਨੂੰ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ