JALANDHAR WEATHER

ਹੜ੍ਹਾਂ ਦਾ ਫ਼ਾਇਦਾ ਚੁੱਕ ਪਾਕਿਸਤਾਨ ਤੋਂ ਅਸਲੇ ਦੀ ਕੀਤੀ ਜਾ ਰਹੀ ਨਾਜਾਇਜ਼ ਤਸਕਰੀ- ਐਸ.ਐਸ.ਪੀ. ਗੁਰਮੀਤ ਸਿੰਘ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ, ਬਲਜੀਤ ਸਿੰਘ)- ਪੰਜਾਬ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੇ ਤਹਿਤ ਫਾਜ਼ਿਲਕਾ ਪੁਲਿਸ ਨੇ ਬੀ.ਐਸ.ਐਫ਼. ਨਾਲ ਸਾਂਝੇ ਅਭਿਆਨ ਦੌਰਾਨ ਸੀ.ਆਈ.ਏ ਸਟਾਫ ਵਲੋਂ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਦੋ ਦੋਸ਼ੀਆਂ ਨੂੰ ਹਥਿਆਰਾਂ ਦੀ ਵੱਡੀ ਖੇਪ ਸਮੇਤ ਕਾਬੂ ਕੀਤਾ ਹੈ। ਇਸ ਸੰਬੰਧੀ ਡੀ.ਜੀ.ਪੀ. ਪੰਜਾਬ ਵਲੋਂ ਵੀ ਟਵੀਟ ਕਰ ਜਾਣਕਾਰੀ ਦਿੱਤੀ ਗਈ ਸੀ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਫ਼ਾਜ਼ਿਲਕਾ ਦੇ ਐਸ.ਐਸ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਨੂੰ ਫਾਜ਼ਿਲਕਾ ਦੇ ਨੇੜੇ ਪਿੰਡ ਥੇਹਕਲੰਦਰ ਕੋਲ ਨਾਕਾ ਲਗਾ ਕਰ ਬਿਨ੍ਹਾਂ ਨੰਬਰ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ ਅਤੇ ਇਨ੍ਹਾਂ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਚੌਂਕ ਡੀਪੂਲਾਣਾ ਅਤੇ ਸੋਨਾ ਸਿੰਘ ਪੁੱਤਰ ਰਾਜ ਸਿੰਘ ਵਾਸੀ ਮਾਤਮ ਨਗਰ ਜਿਲਾ ਫਾਜ਼ਿਲਕਾ ਵਜੋਂ ਹੋਈ ਹੈ, ਜਿਨਾਂ ਵਲੋਂ ਹੜ੍ਹਾਂ ਦਾ ਫਾਇਦਾ ਉਠਾਉਂਦੇ ਹੋਏ ਪਾਕਿਸਤਾਨ ਤੋਂ ਪਾਈਪ ਦੇ ਰਾਹੀਂ ਅਸਲੇ ਦੀ ਨਜਾਇਜ਼ ਤਸਕਰੀ ਕੀਤੀ ਗਈ ‌। ਹਥਿਆਰਾਂ ਦੀ ਇਸ ਖੇਪ ਦੇ ਵਿਚ 16 ਪਿਸਟਲ, 38 ਮੈਗਜ਼ੀਨ 1847 ਜਿੰਦਾ ਰੋਂਦ ਸ਼ਾਮਿਲ ਹਨ। ਉਕਤ ਦੋਸ਼ੀਆਂ ਵਿਰੁੱਧ ਵੱਖ ਵੱਖ ਧਰਾਵਾਂ ਦੇ ਤਹਿਤ ਥਾਣਾ ਸਦਰ ਫਾਜ਼ਿਲਕਾ ਦੇ ਵਿਚ ਪਰਚਾ ਦਰਜ ਕਰ ਅੱਗੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ