ਇਸ ਮੁਸ਼ਕਿਲ ਘੜੀ ’ਚ ਸਿਆਸਤ ਛੱਡ ਸਾਰੇ ਹੋਣ ਇਕੱਠੇ- ਸੁਨੀਲ ਜਾਖੜ

ਜਲੰਧਰ, 12 ਸਤੰਬਰ (ਚਿਰਾਗ)- ਅੱਜ ਇਥੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਹਿਾ ਕਿ ਪੰਜਾਬ ਸਰਕਾਰ ਦਾ ਰਵੱਈਆ ਠੀਕ ਨਹੀਂ ਹੈ ਤੇ ਮੁੱਖ ਮੰਤਰੀ ਦੀ ਚਿੱਠੀ, ਜੋ ਉਨ੍ਹਾਂ ਪ੍ਰਧਾਨ ਮੰਤਰੀ ਨੂੰ 1 ਸਤੰਬਰ ਨੂੰ ਲਿਖੀ ਸੀ, ਇਕ ਕੋਝਾ ਮਜ਼ਾਕ ਸੀ। ਉਨ੍ਹਾਂ ਅੱਗੇ ਕਿਹਾ ਕਿ ਅਜਨਾਲਾ ਹੜ੍ਹ ਪ੍ਰਭਾਵਿਤ ਖੇਤਰ ਵਿਚ ਮੈਂ ਗਿਆ ਸੀ ਤੇ ਇਸ ਮੁਸ਼ਕਿਲ ਘੜੀ ਵਿਚ ਸਿਆਸਤ ਤੋਂ ਉੱਪਰ ਉੱਠ ਕੇ ਸਾਨੂੰ ਇਕ ਹੋ ਕੇ ਚੱਲਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਚਾਇਤਾਂ ਤੋਂ ਗਰਾਂਟਾ ਦੇ ਪੈਸੇ ਵਾਪਸ ਮੰਗਵਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਿਮਾਚਲ ਵਿਚ ਸੁਖਵਿੰਦਰ ਸਿੰਘ ਸੁੱਖੂ ਸਰਕਾਰ ਦੀ ਹੜ੍ਹ ਦੌਰਾਨ ਕਾਰਗੁਜ਼ਾਰੀ ਤੇ ਪੰਜਾਬ ਵਿਚ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਦੇਖ ਵਿਸ਼ਲੇਸ਼ਣ ਕਰ ਲੈਣਾ ਚਾਹੀਦਾ ਹੈ ਤੇ ਕਿਹਾ ਕਿ ਸੂਬਾ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਏ, ਇਸ ਆਪਦਾ ਦੇ ਚਲਦਿਆਂ ਸਿਆਸਤ ਨਾ ਕਰੇ। ਇਸ ਦੇ ਨਾਲ ਹੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੀ ਜਨਤਾ ਵਾਸਤੇ 12000 ਕਰੋੜ ਸੂਬਾ ਸਰਕਾਰ ਨੂੰ ਭੇਜਿਆ ਗਿਆ ਸੀ, ਉਸ ਦਾ ਹਿਸਾਬ ਵੀ ਸਰਕਾਰ ਦੇਵੇ, ਕਿੱਥੇ ਖਰਚ ਹੋਏ।