ਹੜ੍ਹ ਪੀੜਤਾਂ ਦੀ ਮਦਦ ਲਈ ਸਾਬਕਾ ਮੰਤਰੀ ਰਣੀਕੇ ਤੇ ਐਸ.ਜੀ.ਪੀ.ਸੀ. ਮੈਂਬਰ ਲਾਲੀ ਰਣੀਕੇ ਵਲੋਂ ਮੀਟਿੰਗ

ਅਟਾਰੀ, (ਅੰਮ੍ਰਿਤਸਰ), 12 ਸਤੰਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਅਤੇ ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਵਲੋਂ ਪਿੰਡ ਰੋੜਾਂਵਾਲਾ ਕਲਾਂ ਅਟਾਰੀ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਨਜ਼ਦੀਕ ਆਉਂਦੇ ਪਿੰਡਾਂ ਦੇ ਸਾਬਕਾ ਸਰਪੰਚਾਂ, ਨੰਬਰਦਾਰਾਂ, ਮੋਹਤਬਰ ਵਿਅਕਤੀਆਂ, ਸਰਕਲ ਪ੍ਰਧਾਨਾਂ ਅਤੇ ਨੌਜਵਾਨ ਅਕਾਲੀ ਵਰਕਰਾਂ ਵਲੋਂ ਵੱਡੀ ਗਿਣਤੀ ਵਿਚ ਹਿੱਸਾ ਲਿਆ ਗਿਆ। ਸਾਬਕਾ ਵਜ਼ੀਰ ਜਥੇਦਾਰ ਗੁਲਜਾਰ ਸਿੰਘ ਰਣੀਕੇ ਅਤੇ ਕੌਮੀ ਮੀਤ ਪ੍ਰਧਾਨ ਤੇ ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ ਵਲੋਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪੀੜਤਾਂ ਦੀ ਮਦਦ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਉਨ੍ਹਾਂ ਨੂੰ ਰਾਹਤ ਮਿਲ ਸਕੇ। ਉਹ ਵੀ ਮਦਦ ਲਈ ਅੱਗੇ ਆਉਣ ਦੀ ਕਿਰਪਾਲਤਾ ਕਰਨ। ਅਕਾਲੀ ਵਰਕਰਾਂ ਅਤੇ ਆਗੂਆਂ ਵਲੋਂ ਕਿਹਾ ਗਿਆ ਕਿ ਉਹ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਕਰਨਗੇ।