JALANDHAR WEATHER

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ, ਪਤਨੀ ਗੰਭੀਰ

ਕਪੂਰਥਲਾ, 12 ਸਤੰਬਰ (ਅਮਨਜੋਤ ਸਿੰਘ ਵਾਲੀਆ)-ਬੀਤੇ ਦਿਨ ਦੇਰ ਰਾਤ ਅੰਮ੍ਰਿਤਸਰ ਰੋਡ 'ਤੇ ਲਕਸ਼ਮੀ ਨਗਰ ਮੋੜ 'ਤੇ ਐਕਟਿਵਾ ਅਤੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵਿਚ ਪਤੀ-ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ ਅਤੇ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਜ਼ੇਰੇ ਇਲਾਜ ਵਿਅਕਤੀ ਦੀ ਅੱਜ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੁਭਾਸ਼ ਕਨੌਜੀਆ ਆਪਣੀ ਪਤਨੀ ਦੇ ਨਾਲ ਐਕਟਿਵਾ 'ਤੇ ਸਵਾਰ ਹੋ ਕੇ ਆਪਣੇ ਰਿਸ਼ਤੇਦਾਰ ਦੇ ਘਰੋਂ ਆ ਰਿਹਾ ਸੀ ਤਾਂ ਜਦੋਂ ਉਹ ਅੰਮ੍ਰਿਤਸਰ ਰੋਡ 'ਤੇ ਲਕਸ਼ਮੀ ਨਗਰ ਮੋੜ ਨੇੜੇ ਪਹੁੰਚਿਆ ਤਾਂ ਇਕ ਅਣਪਛਾਤੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਦੋਵੇਂ ਪਤੀ-ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੇ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿਥੇ ਅੱਜ ਇਲਾਜ ਦੌਰਾਨ ਸੁਭਾਸ਼ ਕਨੌਜੀਆ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ ਅਤੇ ਮ੍ਰਿਤਕ ਵਿਅਕਤੀ ਦੇ ਲੜਕੇ ਰਿਧੀਮਨ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ