JALANDHAR WEATHER

ਕਰਨਾਟਕ: ਗਣੇਸ਼ ਵਿਸਰਜ ਸਮਾਗਮ ’ਚ ਵੜਿ੍ਆ ਟਰੱਕ, 9 ਨੂੰ ਦਰੜਿਆ

ਬੈਂਗਲੁਰੂ, 13 ਸਤੰਬਰ- ਸ਼ੁੱਕਰਵਾਰ ਰਾਤ ਨੂੰ ਕਰਨਾਟਕ ਦੇ ਹਸਨ ਜ਼ਿਲ੍ਹੇ ਵਿਚ ਗਣੇਸ਼ ਵਿਸਰਜਨ ਸਮਾਗਮ ਵਿਚ ਹਿੱਸਾ ਲੈ ਰਹੇ ਲੋਕਾਂ ਨੂੰ ਇਕ ਟਰੱਕ ਨੇ ਕੁਚਲ ਦਿੱਤਾ। ਇਸ ਵਿਚ 9 ਲੋਕਾਂ ਦੀ ਮੌਤ ਹੋ ਗਈ ਤੇ 20 ਲੋਕ ਜ਼ਖਮੀ ਹੋ ਗਏ। ਇਹ ਘਟਨਾ ਮੋਸਾਲੇ ਹੋਸਾਹਲੀ ਪਿੰਡ ਵਿਚ ਵਾਪਰੀ।

ਪੁਲਿਸ ਅਨੁਸਾਰ ਮ੍ਰਿਤਕਾਂ ਵਿਚੋਂ ਜ਼ਿਆਦਾਤਰ ਨੌਜਵਾਨ ਮੁੰਡੇ ਹਨ। ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਮੌਕੇ ’ਤੇ ਮੌਜੂਦ ਵਿਅਕਤੀ ਨੇ ਦੱਸਿਆ ਕਿ ਟਰੱਕ ਅਰਕਲਗੁਡੂ ਤੋਂ ਆ ਰਿਹਾ ਸੀ। ਜਿਵੇਂ ਹੀ ਇਹ ਸਮਾਗਮ ਦੇ ਨੇੜੇ ਪਹੁੰਚਿਆ, ਟਰੱਕ ਨੇ ਕੰਟਰੋਲ ਗੁਆ ਦਿੱਤਾ ਅਤੇ ਭੀੜ ਨੂੰ ਕੁਚਲਦੇ ਹੋਏ ਬਾਹਰ ਚਲਾ ਗਿਆ, ਲੋਕ ਟਰੱਕ ਦੇ ਪਹੀਆਂ ਹੇਠ ਆ ਗਏ।

ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਹਾਦਸੇ ਵਿਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੇਣ ਦਾ ਐਲਾਨ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ