ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਨੇ ਫੈਡਰੇਸ਼ਨ ਦੇ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਅਰਦਾਸ

ਅੰਮ੍ਰਿਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)- ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਵਲੋਂ ਅੱਜ ਫੈਡਰੇਸ਼ਨ ਦਾ ਸਥਾਪਨਾ ਦਿਵਸ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿੱਖ ਪੰਥ ਅਤੇ ਫੈਡਰੇਸ਼ਨ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਕੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਫੈਡਰੇਸ਼ਨ ਦੇ ਪ੍ਰਧਾਨ, ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਹੋਰ ਫੈਡਰੇਸ਼ਨ ਆਗੂ ਤੇ ਵਰਕਰ ਹਾਜ਼ਰ ਸਨ।