ਭਗਵੰਤ ਮਾਨ ਚਾਹੁੰਦੇ ਤਾਂ ਹੜ੍ਹਾਂ ਤੋਂ ਬਚਾਅ ਲਈ ਪਹਿਲਾਂ ਵੀ ਰਾਹਤ ਕਾਰਜ ਸ਼ੁਰੂ ਕਰ ਸਕਦੇ ਸੀ-ਸੁਨੀਲ ਜਾਖੜ

ਅਬੋਹਰ, 13 ਸਤੰਬਰ (ਸੁਖਜੀਤ ਸਿੰਘ ਬਰਾੜ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚਾਹੁੰਦੇ ਤਾਂ ਪਹਿਲਾਂ ਹੀ ਪੰਜਾਬ ਨੂੰ ਹੜ੍ਹਾਂ ਤੋਂ ਬਚਾਉਣ ਲਈ ਰਾਹਤ ਕਾਰਜ ਸ਼ੁਰੂ ਕਰ ਸਕਦੇ ਸੀ, ਕਿਉਂਕਿ ਪੰਜਾਬ ਦੇ ਖਜ਼ਾਨੇ ਵਿਚ 12000 ਹਜ਼ਾਰ ਕਰੋੜ ਰੁਪਏ ਜਮਾਂ ਪਏ ਸੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਵਲੋਂ ਅੱਜ ਅਬੋਹਰ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਮੌਕੇ ਪਿੰਡ ਖੂਈਆ ਸਰਵਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤਾਂ ਝੂਠ ਮਾਰਨ ਦੇ ਆਦੀ ਹਨ। ਮੁੱਖ ਮੰਤਰੀ ਖਜ਼ਾਨੇ ਵਿਚ ਪੈਸੇ ਨਾ ਹੋਣ ਦਾ ਝੂਠ ਮਾਰਦੇ ਰਹੇ, ਉਧਰ ਪੰਜਾਬ ਹੜ੍ਹਾਂ ਨਾਲ ਤਬਾਹ ਹੋ ਗਿਆ।