ਰਮਨ ਅਰੋੜਾ ਨੂੰ ਜੁਡੀਸ਼ੀਅਲ ਹਿਰਾਸਤ ਚ ਭੇਜਿਆ

ਜਲੰਧਰ, 13 ਸਤੰਬਰ (ਚੰਦੀਪ ਭੱਲਾ) - ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਦੇ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਜਬਰਨ ਵਸੂਲੀ ਦੇ ਮਾਮਲੇ ਚ ਅੱਜ ਉਨ੍ਹਾਂ ਦਾ ਤਿੰਨ ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਰਮਨ ਅਰੋੜਾ ਨੂੰ ਜੁਡੀਸ਼ੀਅਲ ਹਿਰਾਸਤ ਚ ਭੇਜੇ ਜਾਣ ਦਾ ਹੁਕਮ ਦਿੱਤਾ ਹੈ। ਰਮਨ ਅਰੋੜਾ ਵਲੋਂ ਉਨ੍ਹਾਂ ਦੇ ਵਕੀਲ ਦਰਸ਼ਨ ਸਿੰਘ ਦਿਆਲ ਅਤੇ ਨਵੀਨ ਚੱਡਾ ਅਦਾਲਤ ਚ ਪੇਸ਼ ਹੋਏ। ਪੁਲਿਸ ਵਲੋਂ ਅੱਜ ਹੋਰ ਕਿਸੇ ਤਰ੍ਹਾਂ ਦੇ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ।