ਟਿੱਪਰ ਥੱਲੇ ਆਉਣ ਕਾਰਨ ਐਕਟਿਵਾ ਸਵਾਰ ਔਰਤ ਦੀ ਮੌਤ

ਸੁਲਤਾਨਵਿੰਡ, (ਅੰਮ੍ਰਿਤਸਰ), 12 ਸਤੰਬਰ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੰਢੇ ਇਕ ਐਕਟਿਵਾ ਸਵਾਰ ਔਰਤ ਦੀ ਟਿੱਪਰ ਥੱਲੇ ਆਉਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਕੁੱਝ ਰਾਹਗੀਰਾਂ ਨੇ ਦੱਸਿਆ ਕਿ ਬਜਰੀ ਨਾਲ ਭਰਿਆ ਟਿੱਪਰ ਪੁਲ ਤਾਰਾਂ ਵਾਲਾ ਤੋਂ ਕੋਟ ਮਿੱਤ ਸਿੰਘ ਵੱਲ ਨੂੰ ਜਾ ਰਿਹਾ ਸੀ ਤੇ ਐਕਟਿਵਾ ’ਤੇ ਸਵਾਰ ਔਰਤ ਪਿੰਡ ਸੁਲਤਾਨਵਿੰਡ ਵੱਲ ਨੂੰ ਜਾ ਰਹੀ ਸੀ, ਜੋ ਹਾਦਸੇ ਦਾ ਸ਼ਿਕਾਰ ਹੋ ਗਈ ਤੇ ਉਸ ਦੀ ਮੌਤ ਹੋ ਗਈ। ਮਹਿਲਾ ਪਛਾਣ ਦਵਿੰਦਰ ਕੌਰ ਪਤਨੀ ਸਵ. ਬਲਬੀਰ ਸਿੰਘ ਵਾਸੀ ਫਰੈਂਡਜ਼ ਕਾਲੋਨੀ, ਪਿੰਡ ਸੁਲਤਾਨਵਿੰਡ ਵਜੋਂ ਹੋਈ ਹੈ। ਮੌਕੇ ’ਤੇ ਪਹੁੰਚੇ ਥਾਣਾ ਸੁਲਤਾਨਵਿੰਡ ਦੇ ਏ.ਐਸ.ਆਈ. ਸੁਰਜੀਤ ਸਿੰਘ ਅਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਟਿੱਪਰ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਚਾਲਕ ਫਰਾਰ ਹੈ।