JALANDHAR WEATHER

ਦਿੱਲੀ ਦੇ ਤਾਜ ਹੋਟਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 13 ਸਤੰਬਰ- ਦਿੱਲੀ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਇੱਕ ਦਿਨ ਬਾਅਦ ਧੌਲਾ ਕੁਆਂ ਨੇੜੇ ਸਥਿਤ ਪੰਜ ਸਿਤਾਰਾ ਹੋਟਲ ਤਾਜ ਪੈਲੇਸ ਨੂੰ ਵੀ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹੋਟਲ ਪ੍ਰਬੰਧਨ ਨੂੰ ਸਵੇਰੇ 2:00 ਵਜੇ ਇਕ ਧਮਕੀ ਭਰਿਆ ਈ.ਮੇਲ ਮਿਲਿਆ, ਜਦੋਂ ਉਨ੍ਹਾਂ ਨੇ ਸਵੇਰੇ ਈਮੇਲ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੇ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ। ਚਾਣਕਿਆਪੁਰੀ ਪੁਲਿਸ ਸਟੇਸ਼ਨ ਨੇ ਡੌਗ ਸਕੁਐਡ, ਬੰਬ ਡਿਸਪੋਜ਼ਲ ਸਕੁਐਡ ਆਦਿ ਦੁਆਰਾ ਹੋਟਲ ਦੀਆਂ ਸਾਰੀਆਂ ਮੰਜ਼ਿਲਾਂ ਦੀ ਜਾਂਚ ਕੀਤੀ ਗਈ ਪਰ ਪੁਲਿਸ ਨੂੰ ਕੁਝ ਵੀ ਸ਼ੱਕੀ ਨਹੀਂ ਮਿਲਿਆ।


ਦੱਸ ਦੇਈਏ ਕਿ ਬੀਤੇ ਕੱਲ੍ਹ, ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਵੀ ਇਸੇ ਤਰ੍ਹਾਂ ਦੀ ਈ.ਮੇਲ. ਭੇਜੀ ਗਈ ਸੀ, ਪਰ ਜਾਂਚ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ। ਇਸ ਤੋਂ ਪਹਿਲਾਂ ਵੀ ਦਿੱਲੀ ਵਿਚ ਵੱਖ-ਵੱਖ ਸਕੂਲਾਂ ਅਤੇ ਸਰਕਾਰੀ ਸੰਸਥਾਵਾਂ ਨੂੰ ਈ.ਮੇਲਾਂ ਰਾਹੀਂ ਸਮੇਂ-ਸਮੇਂ ’ਤੇ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਪਰ ਪੁਲਿਸ ਨੂੰ ਜਾਂਚ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ