ਭਰਾ ਵਲੋਂ ਚਲਾਈ ਗੋਲੀ 'ਚ ਸਾਬਕਾ ਵਿਧਾਇਕ ਬੈਂਸ ਵਾਲ-ਵਾਲ ਬਚੇ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਭਰਾ ਵਲੋਂ ਚਲਾਈ ਗੋਲੀ ਵਿਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਾਲ-ਵਾਲ ਬਚ ਗਏ ਹਨ। ਜਾਣਕਾਰੀ ਅਨੁਸਾਰ ਪਿਛਲੇ ਕੁਝ ਸਮੇਂ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਆਪਣੇ ਭਰਾ ਪਰਮਜੀਤ ਸਿੰਘ ਬੈਂਸ ਨਾਲ ਜਾਇਦਾਦ ਸਬੰਧੀ ਵਿਵਾਦ ਚੱਲ ਰਿਹਾ ਸੀ ਅਤੇ ਇਹ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਹੈ। ਅੱਜ ਵਿਧਾਇਕ ਅਤੇ ਉਸਦਾ ਭਰਾ ਇਸ ਮਾਮਲੇ ਨੂੰ ਲੈ ਕੇ ਨਿਪਟਾਰੇ ਲਈ ਬੈਠੇ ਸਨ ਕਿ ਇਸ ਦੌਰਾਨ ਆਪਸ ਵਿਚ ਤਕਰਾਰ ਹੋ ਗਿਆ। ਤਕਰਾਰ ਦੌਰਾਨ ਪਰਮਜੀਤ ਸਿੰਘ ਬੈਂਸ ਵਲੋਂ ਕਥਿਤ ਤੌਰ ਉਤੇ ਵਿਧਾਇਕ ਬੈਂਸ ਉਤੇ ਗੋਲੀ ਚਲਾ ਦਿੱਤੀ ਗਈ ਪਰ ਖੁਸ਼ਕਿਸਮਤੀ ਨਾਲ ਗੋਲੀ ਉਨ੍ਹਾਂ ਦੀ ਕਾਰ ਉਤੇ ਜਾ ਲੱਗੀ। ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਸਬੰਧੀ ਉਹ ਪੁਲਿਸ ਨੂੰ ਸੂਚਿਤ ਕਰ ਰਹੇ ਹਨ। ਉਨ੍ਹਾਂ ਨੇ ਇਸ ਸਬੰਧੀ ਹੋਰ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।