ਟਰੱਕ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ

ਕਪੂਰਥਲਾ, 13 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਕਾਂਜਲੀ ਨਜ਼ਦੀਕ ਟਰੱਕ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਸਰਾ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਮੋਇਨ ਮੁਹੰਮਦ ਨੇ ਦੱਸਿਆ ਕਿ 108 ਐਂਬੂਲੈਂਸ ਸੜਕ ਹਾਦਸੇ ਵਿਚ ਜ਼ਖ਼ਮੀ ਸੁਰਜੀਤ ਤੇ ਅੰਮ੍ਰਿਤਪਾਲ ਸਿੰਘ ਵਾਸੀਆਨ ਝੱਲ ਠੀਕਰੀਵਾਲ ਨੂੰ ਲੈ ਕੇ ਆਏ। ਜਦੋਂ ਜ਼ਖਮੀਆਂ ਦੀ ਜਾਂਚ ਕੀਤੀ ਗਈ ਤਾਂ ਅੰਮ੍ਰਿਤਪਾਲ ਸਿੰਘ ਦੀ ਮੌਤ ਹੋ ਚੁੱਕੀ ਸੀ, ਜਦਕਿ ਦੂਸਰੇ ਨੌਜਵਾਨ ਸੁਰਜੀਤ ਸਿੰਘ ਦਾ ਇਲਾਜ ਜਾਰੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਦੋਵੇਂ ਨੌਜਵਾਨ ਭੀਲਾ ਵਿਖੇ ਇਕ ਫ਼ੈਕਟਰੀ ਵਿਚ ਕੰਮ ਕਰਦੇ ਸਨ ਜੋ ਰਾਤ ਸਮੇਂ ਆਪਣੀ ਡਿਊਟੀ 'ਤੇ ਜਾ ਰਹੇ ਸਨ ਤਾਂ ਰਾਸਤੇ ਵਿਚ ਕਿਸੇ ਟਰੱਕ ਵਲੋਂ ਟੱਕਰ ਮਾਰ ਦਿੱਤੀ ਗਈ। ਡਿਊਟੀ ਡਾਕਟਰ ਨੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ।