JALANDHAR WEATHER

ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਕੰਡਿਆਲੀ ਤਾਰ ਤੋਂ ਪਾਰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਵਿਧਾਇਕ ਧਾਲੀਵਾਲ ਵਲੋਂ ਜਾਇਜ਼ਾ

ਅਜਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਉਤੇ ਕੰਡਿਆਲੀ ਤਾਰ ਤੋਂ ਪਾਰ ਕਾਸ਼ਤ ਕਰਦੇ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਾਬਕਾ ਮੰਤਰੀ ਤੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਉਤੇ ਪਹੁੰਚੇ ਹੋਏ ਹਨ। ਇਸ ਮੌਕੇ ਉਨ੍ਹਾਂ ਬੀ.ਐਸ.ਐਫ. ਦੇ ਸਖਤ ਸੁਰੱਖਿਆ ਪਹਿਰੇ ਹੇਠ ਕੰਡਿਆਲੀ ਤਾਰ ਤੋਂ ਪਾਰ ਜਾ ਕੇ ਹੜ੍ਹਾਂ ਕਾਰਨ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਔਖੀ ਘੜੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਸਰਕਾਰ ਵਲੋਂ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਮੁਆਵਜ਼ਾ ਦਿੱਤਾ ਜਾਵੇਗਾ, ਜਿਸ ਲਈ ਵਿਸ਼ੇਸ਼ ਗਿਰਦਾਵਰੀ ਸ਼ੁਰੂ ਹੋ ਗਈ ਹੈ।

ਉਧਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਅਸੀਂ ਠੇਕੇ ਉਤੇ ਜ਼ਮੀਨਾਂ ਲੈ ਕੇ ਆਪਣੀ ਜਾਨ ਤਲੀ ਉਤੇ ਰੱਖ ਕੇ ਕੰਡਿਆਲੀ ਤਾਰ ਤੋਂ ਪਾਰ ਝੋਨੇ ਦੀ ਬੀਜਾਈ ਕੀਤੀ ਸੀ ਪਰ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਸਭ ਕੁਝ ਤਹਿਸ-ਨਹਿਸ ਹੋ ਗਿਆ। ਉਨ੍ਹਾਂ ਵੀ ਸਰਕਾਰ ਕੋਲੋਂ ਮੰਗ ਕੀਤੀ ਕਿ ਸਾਡੇ ਹੋਏ ਸਮੁੱਚੇ ਨੁਕਸਾਨ ਦੀ ਭਰਪਾਈ ਕਰਨ ਲਈ ਵੱਧ ਤੋਂ ਵੱਧ ਮੁਆਵਜ਼ਾ ਰਾਸ਼ੀ ਦਿੱਤੀ ਜਾਵੇI 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ