JALANDHAR WEATHER

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਨਾ ਭੇਜਣ ਦੀ ਕੀਤੀ ਨਿੰਦਾ

ਅਟਾਰੀ, ਅੰਮ੍ਰਿਤਸਰ 14 ਸਤੰਬਰ-(ਰਾਜਿੰਦਰ ਸਿੰਘ ਰੂਬੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਉਨ੍ਹਾਂ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੀ ਯਾਤਰਾ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ 'ਤੇ ਭਾਰਤ ਸਰਕਾਰ ਵਲੋਂ ਰੋਕ ਲਗਾਏ ਜਾਣ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਭਾਰਤ ਪਾਕਿਸਤਾਨ ਦੀਆਂ ਟੀਮਾਂ ਵਿਚਕਾਰ ਮੈਚ ਖੇਡੇ ਜਾ ਰਹੇ ਹਨ, ਪਰ ਆਪਣੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਦੀ ਭਾਵਨਾ ਰੱਖਣ ਵਾਲਿਆਂ ਨਾਲ ਸੁਰੱਖਿਆ ਦੇ ਨਾਂਅ ਤੇ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਬਿਨਾਂ ਦੇਰੀ ਜਥਾ ਭੇਜਣ ਦਾ ਐਲਾਨ ਕਰਨ। ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਭਾਰਤ ਪਾਕਿਸਤਾਨ ਦੇਸ਼ਾਂ ਦੀ ਵੰਡ ਸਮੇਂ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥਿਆਂ ਦਾ ਪ੍ਰੋਟੋਕੋਲ ਸਿਸਟਮ ਉਸ ਸਮੇਂ ਦਾ ਬਣਿਆ ਹੋਇਆ ਹੀ ਚਲਦਾ ਆ ਰਿਹਾ ਹੈ ਤੇ ਇਸ ਤੋਂ ਪਹਿਲਾਂ ਇਹੋ ਜਿਹੀ ਹਲਾਤ ਨਹੀਂ ਸਨ ਬਣੇ ਜੋ ਅੱਜ ਸਰਕਾਰਾਂ ਨੇ ਸਿੱਖ ਪ੍ਰਤੀ ਭਾਰਤੀ ਸ਼ਰਧਾਲੂਆਂ ਨੂੰ ਪਾਕਿਸਤਾਨ ਨਾ ਭੇਜਣ ਦੇ ਬਣਾ ਦਿੱਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ