ਸਬ ਡਵੀਜ਼ਨ ਮੂਣਕ ਦੇ 26 ਪਿੰਡਾਂ ਵਿਚਲੇ ਸਾਰੇ ਸਕੂਲ 15 ਸਤੰਬਰ ਤੋਂ ਆਮ ਵਾਂਗ ਖੁੱਲ੍ਹਣਗੇ

ਸੰਗਰੂਰ, 14 ਸਤੰਬਰ ( ਧੀਰਜ ਪਿਸ਼ੌਰੀਆ ) - ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਤੇ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜ਼ਿਲ੍ਹਾ ਸੰਗਰੂਰ ਦੇ ਸਬ ਡਵੀਜ਼ਨ ਮੂਣਕ ਦੇ 26 ਪਿੰਡਾਂ ਵਿਚ ਪੈਂਦੇ ਸਾਰੇ ਸਕੂਲਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਸੀ। ਪਰ ਹੁਣ ਉਪ ਮੰਡਲ ਮੈਜਿਸਟਰੇਟ ਮੂਣਕ ਵਲੋਂ ਪ੍ਰਾਪਤ ਰਿਪੋਰਟ ਦੇ ਮੱਦੇਨਜ਼ਰ ਹੁਣ ਇਹ ਸਾਰੇ ਸਕੂਲ 15 ਸਤੰਬਰ ਤੋਂ ਆਮ ਵਾਂਗ ਖੁੱਲ੍ਹਣਗੇ।
ਇਨ੍ਹਾਂ ਸਕੂਲਾਂ ਵਿਚ ਖਨੌਰੀ, ਬਨਾਰਸੀ, ਬਾਊਪੁਰ, ਨਵਾਗਾਓਂ, ਜਸਵੰਤਪੁਰਾ ਉਰਫ਼ ਹੋਤੀਪੁਰ, ਅਨਦਾਨਾ, ਸ਼ਾਹਪੁਰ ਥੇੜੀ, ਚਾਂਦੂ, ਮੰਡਵੀ, ਬੱਗਾਂ, ਬੁਸਹਿਰਾ, ਹਮੀਰਗੜ੍ਹ, ਸੁਰਜਣ ਭੈਣੀ, ਭੁੰਦੜਭੈਣੀ, ਸਲੇਮਗੜ੍ਹ, ਮਕਰੌੜ ਸਾਹਿਬ, ਫੂਲਦ, ਗਨੌਟਾ, ਘਮੂਰਘਾਟ, ਰਾਮਪੁਰ ਗੁੱਜਰਾਂ, ਹਾਂਡਾ, ਕੁੰਦਨੀ, ਵਜੀਦਪੁਰ, ਕਬੀਰਪੁਰ, ਕੜੈਲ ਤੇ ਮੂਨਕ ਸ਼ਾਮਿਲ ਹਨ।ਇਹ ਹੁਕਮ ਅੱਜ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਜਾਰੀ ਕੀਤੇ ਗਏ ਹਨ।