ਥੋੜੀ ਦੇਰ ਤੱਕ ਅਜਨਾਲਾ ਸਮੇਤ ਹੋਰਨਾਂ ਖੇਤਰਾਂ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ ਰਾਹੁਲ ਗਾਂਧੀ

ਅਜਨਾਲਾ (ਅੰਮ੍ਰਿਤਸਰ), 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੌਰੇ ਤੇ ਆ ਰਹੇ ਹਨ।
ਰਾਹੁਲ ਗਾਂਧੀ ਵਿਸ਼ੇਸ਼ ਹਵਾਈ ਜਹਾਜ ਰਾਹੀਂ ਥੋੜ੍ਹੇ ਸਮੇਂ ਬਾਅਦ ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚਣਗੇ, ਜਿੱਥੋਂ ਉਹ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਪਿੰਡ ਘੋਨੇਵਾਲਾ ਪਹੁੰਚ ਕੇ ਹੜ੍ਹ ਪੀੜਤ ਲੋਕਾਂ ਨਾਲ ਗੱਲਬਾਤ ਕਰਨਗੇ ਅਤੇ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਵੀ ਹੋਣਗੇ । ਇਸ ਤੋਂ ਬਾਅਦ ਉਹ ਡੇਰਾ ਬਾਬਾ ਨਾਨਕ ਦੇ ਪਿੰਡ ਗੁਰ ਚੱਕ ਵਿਖੇ ਹੜ੍ਹ ਪੀੜਤ ਕਿਸਾਨਾਂ ਨਾਲ ਗੱਲਬਾਤ ਕਰਨਗੇ ਅਤੇ ਦੁਪਹਿਰ ਸਮੇਂ ਦੀਨਾਨਗਰ ਵਿਖੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨ ਉਪਰੰਤ ਸ਼ਾਮ ਨੂੰ ਪਠਾਣਕੋਟ ਤੋਂ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਨੂੰ ਰਵਾਨਾ ਹੋ ਜਾਣਗੇ।