JALANDHAR WEATHER

ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਪੀ ਕੀਤੀ ਆਤਮਹੱਤਿਆ

ਸੰਗਰੂਰ, 15 ਸਤੰਬਰ- ਅੱਜ ਪਿੰਡ ਝਨੇੜੀ ਵਿਖੇ ਕਰਜ਼ੇ ਤੋਂ ਤੰਗ ਆ ਕੇ ਗਰੀਬ ਕਿਸਾਨ ਬਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਜਿਸ ਦੀ ਉਮਰ ਕਰੀਬ 37 ਸਾਲ ਸੀ, ਨੇ ਜ਼ਹਿਰਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਸ ਦੀ ਪਤਨੀ ਬਲਜਿੰਦਰ ਕੌਰ ਨੇ ਦੱਸਿਆ ਕਿ ਮੇਰੇ ਚਾਰ ਧੀਆਂ ਹਨ ਅਤੇ ਸਾਡੇ ਕੋਲ ਸਿਰਫ਼ ਚਾਰ ਬਿਘੇ ਜ਼ਮੀਨ ਹੈ ਅਤੇ ਮੇਰਾ ਪਤੀ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਦਾ ਸੀ ਅਤੇ ਪਿਛਲੇ ਸਾਲਾਂ ਤੋਂ ਸਾਨੂੰ ਫ਼ਸਲ ਵਿਚੋਂ ਕੋਈ ਵੀ ਬਚਤ ਨਹੀਂ ਹੋ ਰਹੀ ਸੀ ਅਤੇ ਸਾਡੇ ਸਿਰ ਸਰਕਾਰੀ ਅਤੇ ਗੈਰ ਸਰਕਾਰੀ ਕਰਜ਼ਾ ਪੰਜ ਲੱਖ ਤੋਂ ਵੱਧ ਚੜ੍ਹ ਗਿਆ ਸੀ, ਜਿਸ ਕਰਕੇ ਮੇਰਾ ਪਤੀ ਤੰਗ ਪ੍ਰਸ਼ਾਨ ਰਹਿੰਦਾ ਸੀ ਅਤੇ ਉਸ ਨੇ ਦੋ ਤਾਰੀਖ਼ ਨੂੰ ਜ਼ਹਿਰਲੀ ਦਵਾਈ ਪੀ ਲਈ ਜਿਸ ਦੀ ਇਲਾਜ ਦੌਰਾਨ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਮੌਤ ਹੋ ਗਈ ਅਤੇ ਅੱਜ ਬਾਅਦ ਦੁਪਹਿਰ ਉਸਦਾ ਸੰਸਕਾਰ ਕੀਤਾ ਗਿਆ ਅਤੇ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਭਵਾਨੀਗੜ੍ਹ ਦੇ ਆਗੂ ਹਰਜਿੰਦਰ ਸਿੰਘ ਘਰਾਚੋਂ ਅਤੇ ਸਤਵਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਸਰਕਾਰ ਵਲੋਂ ਮੁਆਵਜ਼ਾ ਦਿੱਤਾ ਜਾਵੇ ਅਤੇ ਉਸ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ