JALANDHAR WEATHER

ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ

ਅਜਨਾਲਾ, ਰਮਦਾਸ, ਗੱਗੋਮਾਹਲ, (ਅੰਮ੍ਰਿਤਸਰ), 15 ਸਤੰਬਰ (ਢਿੱਲੋਂ/ਵਾਹਲਾ/ਸੰਧੂ)- ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੌਰੇ ’ਤੇ ਆਏ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਬਾਅਦ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਸਾਬਕਾ ਅਰਦਾਸੀਏ ਸਿੰਘ ਵਲੋਂ ਅਰਦਾਸ ਕੀਤੀ ਗਈ, ਜਿਸ ਵਿਚ ਰਾਹੁਲ ਗਾਂਧੀ ਸਮੇਤ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਅਤੇ ਭਗਵੰਤਪਾਲ ਸਿੰਘ ਸੱਚਰ ਸਮੇਤ ਹੋਰ ਆਗੂਆਂ ਨੇ ਹਾਜ਼ਰੀ ਭਰੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ