JALANDHAR WEATHER

ਰਾਹੁਲ ਗਾਂਧੀ ਡੇਰਾ ਬਾਬਾ ਨਾਨਕ ਦੇ ਪਿੰਡ ਗੁਰਚੱਕ ਪਹੁੰਚੇ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 15 ਸਤੰਬਰ ( ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਵਾਸਤੇ ਹਲਕਾ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡ ਗੁਰਚੱਕ ਪਹੁੰਚੇ, ਜਿਥੇ ਉਨ੍ਹਾਂ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲਿਆ ਗਿਆ ਅਤੇ ਪੀੜਤ ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਸਾਬਕਾ ਚਰਨਜੀਤ ਸਿੰਘ ਚੰਨੀ, ਸਾਬਕਾ ਉਪ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ, ਵਿਧਾਇਕ ਬਰਿੰਦਰਜੀਤ ਸਿੰਘ ਪਾਹੜਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ