JALANDHAR WEATHER

ਪੰਜਾਬ ’ਚ ਬੱਸ ਅੱਡੇ ਬੰਦ ਕਰਕੇ ਪਨਬਸ ਆਊਟਸੋਰਸ ਕਾਮਿਆਂ ਨੇ ਕੀਤੀ ਹੜਤਾਲ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਤੰਬਰ ਦਾ ਅੱਧਾ ਮਹੀਨਾ ਬੀਤ ਜਾਣ ਦੇ ਬਾਵਜੂਦ ਪੰਜਾਬ ਰੋਡਵੇਜ਼ ਅਦਾਰੇ ਵਿਚ ਕੰਮ ਕਰਦੇ ਆਊਟਸੋਰਸ ਕਰਮਚਾਰੀਆਂ ਨੂੰ ਤਨਖ਼ਾਹ ਨਾ ਮਿਲਣ ਕਰਕੇ ਸ੍ਰੀ ਮੁਕਤਸਰ ਸਾਹਿਬ ਦਾ ਬੱਸ ਅੱਡਾ ਬੰਦ ਕਰਕੇ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਸਰਪ੍ਰਸਤ ਕਮਲ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਸਾਰੇ 18 ਡਿਪੂਆਂ ਵਿਚ ਹੜਤਾਲ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ 15 ਦਿਨ ਲੰਘਣ ਦੇ ਬਾਵਜੂਦ ਵੀ ਤਨਖਾਹ ਨਹੀਂ ਦਿੱਤੀ ਜਾ ਰਹੀ ਅਤੇ ਮੁਲਾਜ਼ਮਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਅਗਲੇ ਮਹੀਨੇ ਦੀ ਇਕ ਤਾਰੀਖ਼ ਨੂੰ ਤਨਖਾਹ ਨਾ ਪਾਈ ਤਾਂ ਉਸ ਦਿਨ ਤੋਂ ਹੀ ਹੜਤਾਲ ਕੀਤੀ ਜਾਵੇਗੀ। ਬੱਸ ਅੱਡੇ ਬੰਦ ਹੋਣ ਕਰਕੇ ਸਵਾਰੀਆਂ ਨੂੰ ਬਹੁਤ ਮੁਸ਼ਕਿਲ ਪੇਸ਼ ਆ ਰਹੀ ਹੈ ਤੇ ਪ੍ਰਾਈਵੇਟ ਬੱਸਾਂ ਬਾਹਰੋਂ ਚੱਲ ਰਹੀਆਂ ਹਨ। ਇਸ ਮੌਕੇ ਡੀਪੂ ਪ੍ਰਧਾਨ ਜਗਸੀਰ ਸਿੰਘ ਮਾਣਕ, ਤਰਸੇਮ ਸਿੰਘ ਭੁੱਲਰ ਅਤੇ ਹੋਰ ਨੇ ਸੰਬੋਧਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ