JALANDHAR WEATHER

ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਕੇਂਦਰ ਤੇ ਰਾਜ ਸਰਕਾਰ ਹੜ੍ਹ ਪੀੜ੍ਹਤਾਂ ਦੀ ਲੋਂੜੀਦੀ ਮਦਦ ਨਹੀਂ ਕਰ ਰਹੇ- ਸਿਮਰਨਜੀਤ ਸਿੰਘ ਮਾਨ

ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਨਾਂ ਤਾਂ ਕੇਂਦਰ ਸਰਕਾਰ ਤੇ ਨਾ ਹੀ ਰਾਜ ਸਰਕਾਰ ਹੜ੍ਹ ਪੀੜ੍ਹਤਾਂ ਦੀ ਲੋਂੜੀਦੀ ਮਦਦ ਕਰ ਰਹੇ ਹਨ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਦੋਸ਼ ਲਾਇਆ ਕਿ ਪੰਜਾਬ ਅਤੇ ਪਾਕਿਸਤਾਨ ਵਿਚ ਹੜ੍ਹ ਭਾਰਤੀ ਪੰਜਾਬ ਅਤੇ ਪਾਕਿਸਤਾਨ ਲਈ ਇਕ ਦਿਸ਼ਾ ਹੈ, ਜੋ ਭਾਰਤ ਦੇ ਅਨੁਸਾਰ ਕੰਮ ਕਰਦੇ ਹਨ, ਨਹੀਂ ਤਾਂ ਭਾਰਤ ਸਾਰੇ ਡੈਮ ਖੋਲ੍ਹ ਦੇਵੇਗਾ ਅਤੇ ਸਾਨੂੰ ਖ਼ਤਮ ਕਰ ਦੇਵੇਗਾ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਰਤ ਨੇ ਸਿੱਖਾਂ ਦੀ ਮਿੱਥ ਕੇ ਹੱਤਿਆ ਲਈ ਅਮਰੀਕਾ, ਕੈਨੇਡਾ ਵਰਗੇ ਹੋਰ ਦੇਸ਼ਾਂ ਦੀ ਪ੍ਰਭੂਸੱਤਾ ਨੂੰ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ 25, 26 ਸਤੰਬਰ ਨੂੰ ਯੂ.ਐਨ.ਓ. ਦਾ ਇਕ ਸੈਸ਼ਨ ਹੈ ਤੇ ਇਸ ਸੈਸ਼ਨ ਵਿਚ ਹਿੱਸਾ ਲੈਣ ਲਈ ਜਦੋਂ ਵੀ ਪ੍ਰਧਾਨ ਮੰਤਰੀ ਜਾਂ ਵਿਦੇਸ਼ ਮੰਤਰੀ ਜਾਣ ਤਾਂ ਸਿੱਖਾਂ ਨੂੰ ਯੂ. ਐਨ. ਓ. ਇਮਾਰਤ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਇਸ ਮੌਕੇ ਉਪਕਾਰ ਸਿੰਘ ਸੰਧੂ, ਪ੍ਰੋ: ਮਹਿੰਦਰਪਾਲ ਸਿੰਘ ਸਮੇਤ ਹੋਰ ਆਗੂ ਵੀ ਹਾਜਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ