JALANDHAR WEATHER

ਪਟਿਆਲਾ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਤਿੰਨ ਪੁਲਿਸ ਮੁਲਾਜ਼ਮਾਂ ’ਤੇ ਹਮਲੇ ਦਾ ਮਾਮਲਾ

ਪਟਿਆਲਾ, 15 ਸਤੰਬਰ (ਅਮਨਦੀਪ ਸਿੰਘ)- ਅਦਾਲਤ ਵਲੋਂ ਸੰਦੀਪ ਸਿੰਘ ਸੰਨੀ ਦੇ ਪਰਿਵਾਰ ਦੀ ਪਟੀਸ਼ਨ ’ਤੇ ਉਸ ਦਾ ਮੈਡੀਕਲ ਚੈੱਕਅਪ ਕਰਨ ਲਈ ਡਾਕਟਰਾਂ ਦਾ ਬੋਰਡ ਗਠਿਤ ਕਰਨ ਦੇ ਫੈਸਲੇ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਅਦਾਲਤ ਨੂੰ ਦੱਸਿਆ ਕਿ ਸੰਦੀਪ ਸਿੰਘ ਸੰਨੀ ਨੂੰ ਸੰਗਰੂਰ ਜੇਲ੍ਹ ਵਿਚ ਤਬਦੀਲ ਕਰ ਦਿੱਤਾ ਜਾਵੇਗਾ। ਸੰਦੀਪ ਸਿੰਘ ਸੰਨੀ ਦੇ ਵਕੀਲ ਘੁੰਮਣ ਬ੍ਰਦਰਜ਼ ਨੇ ਦੋਸ਼ ਲਗਾਇਆ ਹੈ ਕਿ ਜੇਲ੍ਹ ਪ੍ਰਸ਼ਾਸਨ ਨੇ ਸੰਦੀਪ ਸਿੰਘ ਸੰਨੀ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਇਸ ਨੂੰ ਛੁਪਾਉਣ ਲਈ ਅਦਾਲਤ ਦੇ ਹੁਕਮਾਂ ਦੀ ਵੀ ਪਾਲਣਾ ਨਹੀਂ ਕੀਤੀ ਗਈ ਅਤੇ ਸਵੇਰ ਦੇ ਹੁਕਮਾਂ ਦੇ ਜਵਾਬ ਵਿਚ ਕਿਹਾ ਗਿਆ ਕਿ ਅਸੀਂ ਸੰਦੀਪ ਸਿੰਘ ਨੂੰ ਸੰਗਰੂਰ ਤਬਦੀਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਅਸੀਂ ਅਦਾਲਤ ਨੂੰ ਬੇਨਤੀ ਕਰ ਰਹੇ ਹਾਂ ਕਿ ਸੰਦੀਪ ਸਿੰਘ ਨੂੰ ਸੰਗਰੂਰ ਜੇਲ੍ਹ ਤੋਂ ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿਚ ਮੈਡੀਕਲ ਚੈੱਕਅਪ ਲਈ ਲਿਆਂਦਾ ਜਾਵੇ, ਜੋ ਕਿ ਅੱਜ ਪਟਿਆਲਾ ਵਿਚ ਹੋਣਾ ਸੀ ਪਰ ਜੇਲ੍ਹ ਪ੍ਰਸ਼ਾਸਨ ਨੇ ਆਪਣੇ ਆਪ ਨੂੰ ਬਚਾਉਣ ਲਈ ਉਸ ਨੂੰ ਸੰਗਰੂਰ ਭੇਜਣ ਦੀ ਗੱਲ ਕਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ