JALANDHAR WEATHER

ਮਹਿਲ ਕਲਾਂ 'ਚ ਸੰਤ ਬਾਬਾ ਨੰਦ ਸਿੰਘ ਤੇ ਸੰਤ ਬਾਬਾ ਈਸ਼ਰ ਸਿੰਘ ਦੀ ਯਾਦ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਮਹਿਲ ਕਲਾਂ,15 ਸਤੰਬਰ (ਅਵਤਾਰ ਸਿੰਘ ਅਣਖੀ)-ਸੰਤ ਬਾਬਾ ਨੰਦ ਸਿੰਘ ਅਤੇ ਸੰਤ ਬਾਬਾ ਈਸ਼ਰ ਸਿੰਘ ਦੇ ਆਗਮਨ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਅਤੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਠਾਠ ਨਾਨਕਸਰ ਮਹਿਲ ਕਲਾਂ ਵਿਖੇ ਚੱਲ ਰਹੇ 7 ਰੋਜ਼ਾ ਸਾਲਾਨਾ ਸੰਤ ਸਮਾਗਮ ਦੌਰਾਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਰਾਗੀ ਭਾਈ ਹਰਭਜਨ ਸਿੰਘ ਧਨੇਰ ਤੇ ਬਾਬਾ ਭੋਲਾ ਸਿੰਘ ਸਹਿਜੜਾ ਨੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।

ਸ਼ਰਧਾਲੂ ਸੰਗਤਾਂ ਵਲੋਂ ਹਰ ਪੜਾਅ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਸ਼ਾਮਿਲ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ। ਮੁੱਖ ਸੇਵਾਦਾਰ ਸੰਤ ਬਾਬਾ ਕੇਹਰ ਸਿੰਘ, ਬਾਬਾ ਇਕਬਾਲ ਸਿੰਘ ਬਰਨਾਲਾ ਤੇ ਬਾਬਾ ਸੁਖਵਿੰਦਰ ਸਿੰਘ ਕੱਟੂ ਨੇ ਆਗਮਨ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਨੰਦ ਸਿੰਘ ਤੇ ਬਾਬਾ ਈਸ਼ਰ ਸਿੰਘ ਕਲੇਰਾਂ ਵਾਲਿਆਂ ਵਲੋਂ ਧਰਮ ਪ੍ਰਚਾਰ ਅਤੇ ਸਮਾਜ ਸੇਵਾ ਦੇ ਖੇਤਰ 'ਚ ਨਿਭਾਈਆਂ ਅਣਥੱਕ ਸੇਵਾਵਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ।

ਇਸ ਮੌਕੇ ਬਾਬਾ ਦੀਪ ਸਿੰਘ ਗਤਕਾ ਅਖਾੜਾ ਸਹਿਜੜਾ ਵਲੋਂ ਬਾਬਾ ਸੁਖਵਿੰਦਰ ਸਿੰਘ ਸਹਿਜੜਾ ਦੀ ਅਗਵਾਈ ਹੇਠ ਨੌਜਵਾਨਾਂ ਨੇ ਗਤਕੇ ਦੇ ਜ਼ੌਹਰ ਦਿਖਾਏ ਗਏ। ਦਸਮੇਸ਼ ਕਲੱਬ ਦੇ ਸੇਵਾਦਾਰਾਂ ਨੇ ਨਗਰ ਕੀਰਤਨ ਦੌਰਾਨ ਸੇਵਾ ਭਾਵਨਾ ਨਾਲ ਜ਼ਿੰਮੇਵਾਰੀ ਨਿਭਾਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ