JALANDHAR WEATHER

ਹਿਮਾਚਲ: ਮੰਡੀ ’ਚ ਖਿਸਕੀ ਜ਼ਮੀਨ, ਮਲਬੇ ਹੇਠ ਦਬੇ ਇਕੋ ਪਰਿਵਾਰ ਦੇ 5 ਜੀਅ

ਸ਼ਿਮਲਾ, 16 ਸਤੰਬਰ- ਹਿਮਾਚਲ ਪ੍ਰਦੇਸ਼ ਵਿਚ ਮੀਂਹ ਦਾ ਕਹਿਰ ਜਾਰੀ ਹੈ। ਮੰਡੀ ਜ਼ਿਲ੍ਹੇ ਦੀ ਨਿਹਾਰੀ ਤਹਿਸੀਲ ਦੀ ਬੋਈ ਪੰਚਾਇਤ ਵਿਚ ਪਹਾੜੀ ਵਿਚ ਦਰਾਰ ਆਉਣ ਕਾਰਨ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਜ਼ਮੀਨ ਖਿਸਕਣ ਕਾਰਨ ਇਕੋ ਪਰਿਵਾਰ ਦੇ ਪੰਜ ਲੋਕ ਮਲਬੇ ਹੇਠ ਦੱਬ ਗਏ। ਹੁਣ ਤੱਕ ਦੋ ਲੋਕਾਂ ਨੂੰ ਸੁਰੱਖਿਅਤ ਬਚਾਅ ਲਿਆ ਗਿਆ ਹੈ, ਜਦੋਂ ਕਿ ਇਕ ਔਰਤ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਬਾਕੀ ਦੋ ਲੋਕ ਅਜੇ ਵੀ ਲਾਪਤਾ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ।

ਲਗਾਤਾਰ ਮੀਂਹ ਅਤੇ ਜ਼ਮੀਨ ਖਿਸਕਣ ਦੇ ਖ਼ਤਰੇ ਕਾਰਨ ਰਾਹਤ ਅਤੇ ਬਚਾਅ ਕਾਰਜ ਮੁਸ਼ਕਿਲ ਹੋ ਗਿਆ ਹੈ। ਸੜਕ ਬੰਦ ਹੋਣ ਕਾਰਨ ਬਚਾਅ ਟੀਮਾਂ ਨੂੰ ਮੌਕੇ ’ਤੇ ਪਹੁੰਚਣ ਵਿਚ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੇਂ ਸਥਾਨਕ ਪਿੰਡ ਵਾਸੀ ਖੁਦ ਮਲਬਾ ਹਟਾ ਕੇ ਫਸੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ। ਪ੍ਰਸ਼ਾਸਨ ਨੇ ਬਚਾਅ ਟੀਮਾਂ ਨੂੰ ਮੌਕੇ ’ਤੇ ਭੇਜਿਆ ਹੈ, ਪਰ ਸਥਿਤੀ ਗੰਭੀਰ ਬਣੀ ਹੋਈ ਹੈ।
ਦੱਸ ਦੇਈਏ ਕਿ ਅੱਜ ਰਾਜ ਦੇ ਛੇ ਜ਼ਿਲ੍ਹਿਆਂ ਬਿਲਾਸਪੁਰ, ਕਾਂਗੜਾ, ਮੰਡੀ, ਸ਼ਿਮਲਾ, ਸੋਲਨ ਅਤੇ ਸਿਰਮੌਰ ਦੇ ਕੁਝ ਇਲਾਕਿਆਂ ਵਿਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਸ਼ਾਮ ਤੱਕ, ਰਾਜ ਵਿਚ 490 ਸੜਕਾਂ, 352 ਬਿਜਲੀ ਟਰਾਂਸਫਾਰਮਰ ਅਤੇ 163 ਪੀਣ ਵਾਲੇ ਪਾਣੀ ਦੀਆਂ ਯੋਜਨਾਵਾਂ ਪ੍ਰਭਾਵਿਤ ਹੋਈਆਂ। ਰਾਜ ਵਿਚ ਬਦਲਦੇ ਮੌਸਮ ਦੇ ਵਿਚਕਾਰ ਸਵੇਰੇ ਅਤੇ ਸ਼ਾਮ ਨੂੰ ਠੰਢ ਵੀ ਵਧ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ