ਰਿਚੀ ਕੇ.ਪੀ. ਦਾ ਅੰਤਿਮ ਸੰਸਕਾਰ ਅੱਜ, ਮਿ੍ਤਕ ਦੇਹ ਲੈ ਸ਼ਮਸ਼ਾਨਘਾਟ ਲਈ ਰਵਾਨਾ ਹੋਏ ਪਰਿਵਾਰਕ ਮੈਂਬਰ

ਜਲੰਧਰ, 16 ਸਤੰਬਰ- ਜਲੰਧਰ ਦੇ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਦਾ ਅੱਜ ਅੰਤਿਮ ਸੰਸਕਾਰ ਕੀਤਾ ਜਾਵੇਗਾ, ਜਿਸ ਦੀ ਮਿ੍ਰਤਕ ਦੇਹ ਲੈ ਪਰਿਵਾਰਕ ਮੈਂਬਰ ਸ਼ਮਸ਼ਾਨਘਾਟ ਲਈ ਰਵਾਨਾ ਹੋ ਗਏ ਹਨ। ਦੱਸ ਦੇਈਏ ਕਿ ਸ਼ਨੀਵਾਰ ਦੇਰ ਰਾਤ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਪੁਲਿਸ ਨੇ ਕਰੇਟਾ ਡਰਾਈਵਰ ਵਿਰੁੱਧ ਮਾਮਲਾ ਦਰਜ ਕੀਤਾ ਹੈ। ਹਾਲਾਂਕਿ ਪੁਲਿਸ ਨੇ ਐਫ਼.ਆਈ.ਆਰ. ਵਿਚ ਡਰਾਈਵਰ ਦਾ ਨਾਮ ਦਰਜ ਨਹੀਂ ਕੀਤਾ ਹੈ। ਕੇ.ਪੀ. ਦੇ ਪਰਿਵਾਰਕ ਮੈਂਬਰ ਵਿਦੇਸ਼ ਵਿਚ ਰਹਿੰਦੇ ਸਨ, ਜਿਸ ਕਾਰਨ ਕੇ.ਪੀ. ਦੇ ਪੁੱਤਰ ਰਿਚੀ ਦਾ ਅੰਤਿਮ ਸੰਸਕਾਰ ਅੱਜ ਸਵੇਰੇ ਕੀਤਾ ਜਾਵੇਗਾ।
ਇਸ ਮੌਕੇ ਵੱਖ ਵੱਖ ਆਗੂ ਤੇ ਹੋਰ ਲੋਕ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜੇ ਤੇ ਅੰਤਿਮ ਯਾਤਰਾ ਵਿਚ ਸ਼ਾਮਿਲ ਹੋਏ ਹਨ।