ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ

ਟਾਂਗਰਾ, (ਅੰਮ੍ਰਿਤਸਰ), 16 ਸਤੰਬਰ (ਹਰਜਿੰਦਰ ਸਿੰਘ ਕਲੇਰ)- ਜੀ.ਟੀ. ਰੋਡ ਟਾਂਗਰਾ ’ਤੇ ਜਾ ਰਹੇ ਮੋਟਰਸਾਈਕਲ ਸਵਾਰ ਪਤੀ ਪਤਨੀ ਦੀ ਇਕ ਸੜਕ ਹਾਦਸੇ ’ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਰਾਣਾ ਕਾਲਾ ਦੇ ਕਸ਼ਮੀਰ ਸਿੰਘ ਤੇ ਉਸ ਦੀ ਪਤਨੀ ਗੁਰਮੀਤ ਕੌਰ ਆਪਣੇ ਮੋਟਰ ਸਾਈਕਲ ’ਤੇ ਦਵਾਈ ਲੈਣ ਜਾ ਰਹੇ ਸਨ ਕਿ ਅੱਡਾ ਟਾਂਗਰਾ ਵਿਖੇ ਉਨ੍ਹਾਂ ਦੇ ਪਿਛੋਂ ਆ ਰਹੇ ਕੈਂਟਰ ਨਾਲ ਟੱਕਰ ਹੋਣ ਕਾਰਨ ਦੋਵਾਂ ਦੀ ਮੌਕੇ ’ਤੇ ਮੌਤ ਹੋ ਗਈ। ਪੁਲਿਸ ਚੌਂਕੀ ਟਾਂਗਰਾ ਦੇ ਇੰਚਾਰਜ ਐਸ.ਆਈ. ਸਿਕੰਦਰ ਵਲੋਂ ਮਿ੍ਤਕ ਸਰੀਰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।