JALANDHAR WEATHER

ਸਪਰੇਅ ਚੜ੍ਹਨ ਨਾਲ ਵਿਅਕਤੀ ਦੀ ਮੌਤ

ਧਰਮਗੜ੍ਹ (ਸੰਗਰੂਰ), 16 ਸਤੰਬਰ (ਗੁਰਜੀਤ ਸਿੰਘ ਚਹਿਲ)-ਸਥਾਨਕ ਕਸਬੇ ਵਿਖੇ ਇਕ ਮਿਹਨਤਕੱਸ਼ ਪਰਿਵਾਰ ਦੇ ਨੌਜਵਾਨ ਦੀ ਸਪਰੇਅ ਚੜ੍ਹਨ ਕਾਰਨ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੇ ਪੁੱਤਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸੱਤਪਾਲ ਸਿੰਘ ਪੁੱਤਰ ਗੁਰਦੇਵ ਸਿੰਘ (40 ਸਾਲ) ਵਾਸੀ ਧਰਮਗੜ੍ਹ ਦਿਨ ਸਮੇਂ ਖੇਤ 'ਚ ਕੀਟਨਾਸ਼ਕ ਦਵਾਈ ਦੀ ਸਪਰੇਅ ਕਰਕੇ ਆਇਆ ਸੀ ਅਤੇ ਰਾਤ ਨੂੰ ਆਪਣੇ ਘਰ ਸੁੱਤਾ ਸੀ ਪਰ ਜਦੋਂ ਸਵੇਰ ਸਮੇਂ ਕਰੀਬ ਪੰਜ ਕੁ ਵਜੇ ਪਰਿਵਾਰ ਨੇ ਉਸ ਨੂੰ ਉਠਾਉਣਾ ਚਾਹਿਆ ਤਾਂ ਉਹ ਨਹੀਂ ਉਠਿਆ। ਜਦੋਂ ਡਾਕਟਰ ਨੂੰ ਬੁਲਾਇਆ ਗਿਆ ਤਾਂ ਉਸ ਨੇ ਦੱਸਿਆ ਕਿ ਸੱਤਪਾਲ ਸਿੰਘ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਦੇ ਪੁੱਤਰ ਲਵਪ੍ਰੀਤ ਸਿੰਘ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ