JALANDHAR WEATHER

ਕੇਂਦਰੀ ਮੰਤਰੀ ਡਾ. ਪੇਮਾਸਨੀ ਚੰਦਰਸ਼ੇਖਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ

ਸੁਲਤਾਨਪੁਰ ਲੋਧੀ, 16 ਸਤੰਬਰ (ਜਗਮੋਹਣ ਸਿੰਘ ਥਿੰਦ)-ਪਿਛਲੇ ਕਈ ਦਿਨਾਂ ਤੋਂ ਜਿਥੇ ਕੁਦਰਤੀ ਆਫ਼ਤਾਂ ਨੇ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ, ਉਥੇ ਹੀ ਭਾਰੀ ਬਾਰਿਸ਼ ਕਾਰਨ ਦਰਿਆਵਾਂ ਅਤੇ ਨਹਿਰਾਂ ਵਿਚ ਆਏ ਹੜ੍ਹਾਂ ਨੇ ਪੰਜਾਬ ਵਿਚ ਲੱਖਾਂ ਏਕੜ ਫਸਲਾਂ ਤਬਾਹ ਕਰ ਦਿੱਤੀਆਂ ਹਨ। ਪੰਜਾਬ ਦੇ ਇਨ੍ਹਾਂ ਗੰਭੀਰ ਹਾਲਾਤ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹਾਂ ਤੋਂ ਬਾਅਦ ਪੰਜਾਬ ਦੇ ਆਪਣੇ ਦੌਰੇ ਦੌਰਾਨ ਰਾਹਤ ਫੰਡ ਵਜੋਂ 1600 ਕਰੋੜ ਰੁਪਏ ਦੀ ਰਾਸ਼ੀ ਦੇ ਕੇ ਪੰਜਾਬ ਪ੍ਰਤੀ ਆਪਣੀ ਸਦਭਾਵਨਾ ਦਾ ਸਪੱਸ਼ਟ ਸਬੂਤ ਦਿੱਤਾ ਹੈ। ਇਹ ਗੱਲ ਕੇਂਦਰੀ ਸੰਚਾਰ ਅਤੇ ਪੇਂਡੂ ਵਿਕਾਸ ਰਾਜ ਮੰਤਰੀ ਅਤੇ ਯੂ ਵਰਲਡ ਦੇ ਸੰਸਥਾਪਕ ਅਤੇ ਸੀ.ਈ.ਓ. ਡਾ. ਪੇਮਾਸਾਨੀ ਚੰਦਰਸ਼ੇਖਰ ਨੇ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕਿਸਾਨਾਂ ਨਾਲ ਮੁਲਾਕਾਤ ਦੌਰਾਨ ਕਹੀ।

ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਜਿਥੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਮੈਂ ਗੁਰਦੁਆਰਾ ਸਾਹਿਬ ਵਿਖੇ ਪੰਜਾਬ ਦੇ ਸਾਰੇ ਲੋਕਾਂ ਲਈ ਸ਼ਾਂਤੀ, ਖੁਸ਼ਹਾਲੀ ਅਤੇ ਤੰਦਰੁਸਤੀ ਲਈ ਅਰਦਾਸ ਕਰਨ ਆਇਆ ਹਾਂ ਅਤੇ ਬਾਬਾ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਪੰਜਾਬ ਦੇ ਲੋਕਾਂ ਨੂੰ ਹਿੰਮਤ ਅਤੇ ਹੋਰ ਤਾਕਤ ਦਿਓ ਅਤੇ ਆਪਣੀ ਕਿਰਪਾ ਬਣਾਈ ਰੱਖੋ ਤਾਂ ਜੋ ਸਾਨੂੰ ਦੁਬਾਰਾ ਅਜਿਹੀ ਸਥਿਤੀ ਨਾ ਦੇਖਣੀ ਪਵੇ। ਜ਼ਿਕਰਯੋਗ ਹੈ ਕਿ ਕੇਂਦਰੀ ਸੰਚਾਰ ਅਤੇ ਪੇਂਡੂ ਵਿਕਾਸ ਰਾਜ ਮੰਤਰੀ ਅਤੇ ਯੂ ਵਰਲਡ ਦੇ ਸੰਸਥਾਪਕ ਅਤੇ ਸੀ.ਈ.ਓ. ਡਾ. ਪੇਮਾਸਨੀ ਚੰਦਰਸ਼ੇਖਰ ਲਗਾਤਾਰ ਦੋ ਦਿਨਾਂ ਤੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਹਾਲਾਤ ਬਾਰੇ ਜਾਣਕਾਰੀ ਲੈ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ