JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੂੰ ਰਾਸ਼ਟਰਪਤੀ ਟਰੰਪ ਨੇ ਦਿੱਤੀ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ, 17 ਸਤੰਬਰ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ ਦੀਆਂ ਸਭ ਤੋਂ ਪਹਿਲਾਂ ਸ਼ੁਭਕਾਮਨਾਵਾਂ ਦਿੱਤੀਆਂ। ਮੋਦੀ ਅੱਜ 75 ਸਾਲ ਦੇ ਹੋ ਗਏ ਹਨ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਰਾਸ਼ਟਰਪਤੀ ਟਰੰਪ ਨੇ ਰਾਤ 10:53 ਵਜੇ ਫੋਨ ਕੀਤਾ। ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ, ਟਰੂਥ ’ਤੇ ਰਾਤ 11:30 ਵਜੇ ਪ੍ਰਧਾਨ ਮੰਤਰੀ ਨਾਲ ਆਪਣੀ ਗੱਲਬਾਤ ਬਾਰੇ ਪੋਸਟ ਸਾਂਝੀ ਕੀਤੀ।

ਟਰੰਪ ਨੇ ਲਿਖਿਆ ਕਿ ਹੁਣੇ ਹੁਣੇ ਮੇਰੇ ਦੋਸਤ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਕ ਸ਼ਾਨਦਾਰ ਫ਼ੋਨ ਗੱਲਬਾਤ ਹੋਈ। ਮੈਂ ਉਨ੍ਹਾਂ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ। ਉਹ ਸ਼ਾਨਦਾਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਰਿੰਦਰ, ਰੂਸ ਅਤੇ ਯੂਕਰੇਨ ਵਿਚਕਾਰ ਜੰਗ ਨੂੰ ਖਤਮ ਕਰਨ ਵਿਚ ਤੁਹਾਡੇ ਸਮਰਥਨ ਲਈ ਧੰਨਵਾਦ।

ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ’ਤੇ ਲਿਖਿਆ ਕਿ ਮੇਰੇ ਦੋਸਤ ਰਾਸ਼ਟਰਪਤੀ ਟਰੰਪ, ਮੇਰੇ 75ਵੇਂ ਜਨਮਦਿਨ ’ਤੇ ਵਧਾਈਆਂ ਦੇਣ ਲਈ ਤੁਹਾਡੇ ਫ਼ੋਨ ਕਾਲ ਲਈ ਧੰਨਵਾਦ। ਤੁਹਾਡੇ ਵਾਂਗ ਮੈਂ ਭਾਰਤ ਅਤੇ ਅਮਰੀਕਾ ਵਿਚਕਾਰ ਵਿਆਪਕ ਅਤੇ ਵਿਸ਼ਵਵਿਆਪੀ ਭਾਈਵਾਲੀ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਅਸੀਂ ਯੂਕਰੇਨ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਵੱਲ ਤੁਹਾਡੀ ਪਹਿਲਕਦਮੀ ਦਾ ਸਮਰਥਨ ਕਰਦੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ