JALANDHAR WEATHER

ਕਰੋੜਾਂ ਦੀ ਹੈਰੋਇਨ ਸਮੇਤ 5 ਕਾਬੂ

ਨਵੀਂ ਦਿੱਲੀ, 16 ਸਤੰਬਰ - ਦਿੱਲੀ ਪੁਲਿਸ ਨੇ ਉੱਤਰੀ ਦਿੱਲੀ ਦੇ ਬਾਹਰੀ ਇਲਾਕੇ ਵਿਚ ਇਕ ਵੱਡੀ ਕਾਰਵਾਈ ਦੌਰਾਨ ਪੰਜ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਲਗਭਗ 12 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਹੈ। ਇਹ ਜਾਣਕਾਰੀ ਇਕ ਅਧਿਕਾਰੀ ਵਲੋਂ ਸਾਂਝੀ ਕੀਤੀ ਗਈ।

ਪੁਲਿਸ ਦੇ ਅਨੁਸਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕਾਂ ਵਿਰੁੱਧ ਇਕ ਨਿਰੰਤਰ ਮੁਹਿੰਮ ਦੌਰਾਨ 3.1 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ, ਜਿਸ ਦੀ ਬਾਜ਼ਾਰੀ ਕੀਮਤ ਲਗਭਗ 12 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਸ ਤਸਕਰੀ ਵਿਚ ਕਥਿਤ ਤੌਰ ’ਤੇ ਸ਼ਾਮਿਲ ਪੰਜ ਲੋਕਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ