JALANDHAR WEATHER

ਪੰਜਾਬ ਸਰਕਾਰ ਵਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਹੋਵੇਗੀ ਸ਼ੁਰੂਆਤ- ਮੁੱਖ ਮੰਤਰੀ

ਚੰਡੀਗੜ੍ਹ, 17 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਜਲਦ ‘ਮਿਸ਼ਨ ਚੜਦੀ ਕਲਾ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲਈ ਹੁਣ ਮੁਸ਼ਕਿਲ ਘੜੀ ਹੈ ਪਰ ਪੰਜਾਬ ਨੇ ਕਦੇ ਵੀ ਕਿਸੇ ਮੁਸੀਬਤ ਸਾਹਮਣੇ ਆਪਣਾ ਸਿਰ ਨਹੀਂ ਝੁਕਾਇਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪੰਜਾਬੀ ਮਿਲ ਕੇ ਇਕ ਦੂਜੇ ਦੀ ਮਦਦ ਲਈ ਅੱਗੇ ਆਓ। ਇਸ ਦੇ ਨਾਲ ਹੀ ਉਨ੍ਹਾਂ ਦੇਸ਼ ਦੇ ਨਾਗਰਿਕਾਂ ਨੂੰ ਪੰਜਾਬ ਨਾਲ ਖੜੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਰਾਹਤ ਕਾਰਜਾਂ ਵਿਚ ਅੱਗੇ ਵਧਣ ਦਾ ਸਮਾਂ ਹੈ ਤੇ ਪੰਜਾਬ ਹਰ ਮੁਸੀਬਤ ਦੇ ਸਾਹਮਣੇ ਹਿੱਕ ਡਾਹ ਕੇ ਖੜ੍ਹਾ ਹੁੰਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ