JALANDHAR WEATHER

ਜਗਮੀਤ ਸਿੰਘ ਬਰਾੜ ਵਲੋਂ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਤੇ ਸ਼ਰਧਾਲੂਆਂ ਦੇ ਜਥੇ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਦੀ ਮਨਜ਼ੂਰੀ ਦੇਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਪ੍ਰਸਿੱਧ ਰਾਜਨੀਤਿਕ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦੇਣ ਤੋਂ ਇਲਾਵਾ ਇਹ ਵੀ ਅਪੀਲ ਕੀਤੀ ਕਿ ਇਸ ਦਿਨ ਮੌਕੇ ਪ੍ਰਧਾਨ ਮੰਤਰੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲਾਨ ਕਰਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਜਾਣ ਲਈ ਮਨਜ਼ੂਰੀ ਦੇਣ।

ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਬਹੁਤ ਅਰਦਾਸਾਂ ਕਾਮਨਾਵਾਂ ਤੋਂ ਬਾਅਦ ਕਰੋੜਾਂ ਲੋਕਾਂ ਦੀਆਂ ਸ਼ੁਭ ਇੱਛਾਵਾਂ ਨਾਲ ਖੋਲ੍ਹਿਆ ਗਿਆ ਸੀ, ਜਿਸ ਦਾ ਦੁਨੀਆ ਭਰ ਵਿਚ ਸਵਾਗਤ ਹੋਇਆ ਸੀ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹਨ ਕਿ ਇਸ ਉਤੇ ਤੁਰੰਤ ਅਮਲ ਕੀਤਾ ਜਾਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ