JALANDHAR WEATHER

ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਸਿਹਤ ਵਿਗੜਨ ਨਾਲ ਮੌਤ

ਕਪੂਰਥਲਾ, 17 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਸਿਹਤ ਵਿਗੜਣ ਉਪਰੰਤ ਉਸ ਦੀ ਮੌਤ ਹੋ ਗਈ ਹੈ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਨੇ ਦੱਸਿਆ ਕਿ ਗੁਰਦੇਵ ਸਿੰਘ (41) ਪੁੱਤਰ ਭਜਨ ਸਿੰਘ ਦੀ ਸਿਹਤ ਖਰਾਬ ਹੋਣ ਕਾਰਨ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿਥੇ ਉਸਦੀ ਜਾਂਚ ਕੀਤੀ ਗਈ ਤਾਂ ਹਵਾਲਾਤੀ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਕੋਤਵਾਲੀ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਮ੍ਰਿਤਕ ਹਵਾਲਾਤੀ ਦੀ ਲਾਸ਼ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤੀ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ