ਪ੍ਰਧਾਨ ਮੰਤਰੀ ਦੇ ਜਨਮਦਿਨ ਮੌਕੇ ਸ. ਇਕਬਾਲ ਸਿੰਘ ਲਾਲਪੁਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ. ਐਸ. ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਅਤੇ ਭਾਰਤ ਸਰਕਾਰ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ‘ਤੇ ਲੰਬੀ ਉਮਰ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਿਰਫ਼ ਦੇਸ਼ ਦੇ ਪ੍ਰਧਾਨ ਮੰਤਰੀ ਨਹੀਂ, ਬਲਕਿ ਕਰੋੜਾਂ ਭਾਰਤੀਆਂ ਲਈ ਪ੍ਰੇਰਣਾ ਦੇ ਸਰੋਤ ਵੀ ਹਨ ਜਿਨ੍ਹਾਂ ਵਿਸ਼ਵ ਗੁਰੂ ਦੇ ਰੂਪ ‘ਚ ਭਾਰਤ ਨੂੰ ਨਵੀਂ ਦਿਸ਼ਾ ਅਤੇ ਨਵੀਂ ਪਛਾਣ ਦਿੱਤੀ ਹੈ। ਸ. ਲਾਲਪੁਰਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਚ ਅਰਦਾਸ ਕਰਨ ਮਗਰੋਂ ਕਿਹਾ ਕਿ “ਵਾਹਿਗੁਰੂ ਜੀ ਪ੍ਰਧਾਨ ਮੰਤਰੀ ਮੋਦੀ ਨੂੰ ਲੰਮੀ ਉਮਰ ਬਖ਼ਸ਼ਣ ਅਤੇ ਉਨ੍ਹਾਂ ਵਿਚ ਉਹੀ ਜੋਸ਼, ਉਹੀ ਜਜ਼ਬਾ ਸਦਾ ਕਾਇਮ ਰੱਖਣ ਤਾਂ ਜੋ ਉਹ ਨਿਰੰਤਰ ਦੇਸ਼ ਦੀ ਸੇਵਾ ਕਰਦੇ ਰਹਿਣ ਅਤੇ ਭਾਰਤ ਨੂੰ ਵਿਸ਼ਵ ਪੱਧਰ ‘ਤੇ ਹੋਰ ਉੱਚਾਈਆਂ ਤੱਕ ਲੈ ਜਾਣ।