ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

.jpg)
ਨਵੀਂ ਦਿੱਲੀ, 17 ਸਤੰਬਰ-ਲੋਕ ਸਭਾ ਦੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਪੰਜਾਬ ਵਿਚ ਹੜ੍ਹਾਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਕੇਂਦਰ ਸਰਕਾਰ ਵਲੋਂ ਐਲਾਨੀ ਗਈ 1,600 ਕਰੋੜ ਰੁਪਏ ਦੀ ਸ਼ੁਰੂਆਤੀ ਰਾਹਤ ਪੰਜਾਬ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਹੈ। ਅੰਦਾਜ਼ੇ ਅਨੁਸਾਰ ਸੂਬੇ ਨੂੰ ਘੱਟੋ-ਘੱਟ 20,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮੈਂ ਸਰਕਾਰ ਨੂੰ ਨੁਕਸਾਨ ਦਾ ਜਲਦੀ ਮੁਲਾਂਕਣ ਕਰਨ ਅਤੇ ਇਕ ਵਿਆਪਕ ਰਾਹਤ ਪੈਕੇਜ ਪ੍ਰਦਾਨ ਕਰਨ ਦੀ ਬੇਨਤੀ ਕਰਦਾ ਹਾਂ।