JALANDHAR WEATHER

7.122 ਕਿਲੋ ਹੈਰੋਇਨ ਸਮੇਤ ਤਸਕਰ ਕਾਬੂ

ਚੰਡੀਗੜ੍ਹ, 17 ਸਤੰਬਰ-ਸਰਹੱਦ ਪਾਰ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਇਕ ਵੱਡੀ ਸਫਲਤਾ ਵਿਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇਹਰਟਾ ਦੇ ਵਡਾਲੀ ਤੋਂ ਯਾਸੀਨ ਮੁਹੰਮਦ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 7.122 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸਿੰਡੀਕੇਟ ਜਗਪ੍ਰੀਤ ਸਿੰਘ ਉਰਫ ਜੱਗਾ ਵਾਸੀ ਮੋਗਾ ਦੁਆਰਾ ਚਲਾਇਆ ਜਾ ਰਿਹਾ ਸੀ, ਉਹ ਪਾਕਿਸਤਾਨ-ਅਧਾਰਿਤ ਤਸਕਰਾਂ ਦੇ ਸੰਪਰਕ ਵਿਚ ਸੀ ਅਤੇ ਉਸ ਦੇ ਨਿਰਦੇਸ਼ਾਂ 'ਤੇ ਉਸਨੇ ਪੰਜਾਬ ਦੇ ਮਾਲਵਾ ਖੇਤਰ ਵਿਚ ਹੈਰੋਇਨ ਵੰਡੀ ਸੀ। ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਇਕ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਨੈੱਟਵਰਕ ਦੇ ਪਿਛਲੇ ਅਤੇ ਅੱਗੇ ਦੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਇਸ ਸਮੇਂ ਪੂਰੀ ਜਾਂਚ ਚੱਲ ਰਹੀ ਹੈ। ਡੀ.ਜੀ.ਪੀ. ਪੰਜਾਬ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ