JALANDHAR WEATHER

ਰਾਹੁਲ ਗਾਂਧੀ ਅੱਜ ਕਰਨਗੇ ਵਿਸ਼ੇਸ਼ ਪ੍ਰੈਸ ਕਾਨਫ਼ਰੰਸ

ਨਵੀਂ ਦਿੱਲੀ, 18 ਸਤੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਇਕ ਪ੍ਰੈਸ ਕਾਨਫ਼ਰੰਸ ਕਰਨਗੇ। ਇਸ ਦੌਰਾਨ ਉਨ੍ਹਾਂ ਦੇ ਚੋਣ ਧੋਖਾਧੜੀ ਦੇ ਆਪਣੇ ਦੋਸ਼ਾਂ ਸੰਬੰਧੀ ਕੋਈ ਮਹੱਤਵਪੂਰਨ ਗੱਲ ਕਰਨ ਦੀ ਸੰਭਾਵਨਾ ਹੈ। 1 ਸਤੰਬਰ ਨੂੰ ਪਟਨਾ ਵਿਚ ਆਪਣੀ ਵੋਟਰ ਅਧਿਕਾਰ ਯਾਤਰਾ ਦੇ ਸਮਾਪਤੀ ਸਮਾਗਮ ਵਿਚ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਜਲਦੀ ਹੀ ਵੋਟ ਚੋਰੀ ’ਤੇ ਹਾਈਡ੍ਰੋਜਨ ਬੰਬ ਵਿਸਫੋਟ ਕਰੇਗੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦਾ ਸਾਹਮਣਾ ਨਹੀਂ ਕਰ ਸਕਣਗੇ।

ਬੁੱਧਵਾਰ ਸ਼ਾਮ ਨੂੰ ਕਾਂਗਰਸ ਦੇ ਮੀਡੀਆ ਅਤੇ ਪ੍ਰਚਾਰ ਵਿਭਾਗ ਦੇ ਮੁਖੀ ਪਵਨ ਖੇੜਾ ਨੇ ਸੋਸ਼ਲ ਮੀਡੀਆ ’ਤੇ ਰਾਹੁਲ ਗਾਂਧੀ ਦੀ ਪ੍ਰੈਸ ਕਾਨਫ਼ਰੰਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਐਕਸ’ ’ਤੇ ਲਿਖਿਆ ਕਿ 17 ਸਤੰਬਰ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਸਵੇਰੇ 10 ਵਜੇ ਇੰਦਰਾ ਭਵਨ ਆਡੀਟੋਰੀਅਮ ਵਿਚ ਇਕ ਵਿਸ਼ੇਸ਼ ਪ੍ਰੈਸ ਬ੍ਰੀਫਿੰਗ ਕਰਨਗੇ। ਹਾਲਾਂਕਿ ਉਨ੍ਹਾਂ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਰਾਹੁਲ ਗਾਂਧੀ ਕਿਸ ਮੁੱਦੇ ’ਤੇ ਬੋਲਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ