ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਅੰਮ੍ਰਿਤਸਰ, 19 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ’ਚ ਅਮਨ ਕਾਨੂੰਨ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਬੀਤੀ ਰਾਤ ਮੋਟਰਸਾਈਕਲ ਸਵਾਰ ਹਮਲਾਵਰਾਂ ਵਲੋਂ ਕਾਰ ’ਤੇ ਜਾ ਰਹੇ ਨਿਮਸ਼ ਨਾਂਅ ਦੇ ਵਿਅਕਤੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਉਸ ਦਾ ਸਾਥੀ ਹਰਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ। ਇਸ ਸੰਬੰਧੀ ਥਾਣਾ ਮੋਹਕਮਪੁਰਾ ਦੀ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।