ਗਿਆਨੀ ਹਰਪ੍ਰੀਤ ਸਿੰਘ ਨੇ 25 ਸਤੰਬਰ ਨੂੰ ਸੱਦਿਆ ਸਟੇਟ ਜਨਰਲ ਡੈਲੀਗੇਟ ਇਜਲਾਸ

ਚੰਡੀਗੜ੍ਹ, 18 ਸਤੰਬਰ (ਪ੍ਰੋ. ਅਵਤਾਰ ਸਿੰਘ)- ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ 25 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਟੇਟ ਜਨਰਲ ਡੈਲੀਗੇਟ ਇਜਲਾਸ ਸੱਦਿਆ ਹੈ। ਇਸ ਡੈਲੀਗੇਟ ਇਜਲਾਸ ਵਿਚ ਜਿਥੇ ਅਗਲੇ ਪ੍ਰੋਗਰਾਮ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਹੋਵੇਗੀ ਉਥੇ ਹੀ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਚਾਰ ਚਰਚਾ ਕੀਤੀ ਜਾਵੇਗੀ।