ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ’ਚ ਸੁਣਵਾਈ ਅੱਜ

ਚੰਡੀਗੜ੍ਹ 18 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪੁਲਿਸ ਹਿਰਾਸਤ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਸੰਬੰਧੀ ਪਟੀਸ਼ਨ ’ਤੇ ਹਾਈ ਕੋਰਟ ਵਿਚ ਅੱਜ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਅਤੇ ਜਸਟਿਸ ਦੀਪਕ ਮਨਚੰਦਾ ਦੀ ਡਵੀਜ਼ਨ ਬੈਂਚ ਨੇ ਐਸ. ਆਈ. ਟੀ. ਮੁਖੀ ਪ੍ਰਬੋਧ ਕੁਮਾਰ ਤੇ ਐਮਿਕਸ ਕਿਊਰੀ ਤਨੂ ਬੇਦੀ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਨੂੰ ਕਿਹਾ ਸੀ।
ਹਾਈ ਕੋਰਟ ਦੀ ਡਵੀਜ਼ਨ ਬੈਂਚ ਵਲੋਂ ਅੱਜ ਸੁਣਵਾਈ ਦੌਰਾਨ ਰਿਪੋਰਟਾਂ ’ਤੇ ਵਿਸਥਾਰ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਐਮਿਕਸ ਕਿਊਰੀ ਤਨੂ ਬੇਦੀ ਨੇ ਵੀ ਅਦਾਲਤ ਤੋਂ ਐਸ. ਆਈ. ਟੀ. ਵਲੋਂ ਪੇਸ਼ ਰਿਪੋਰਟ ਦਾ ਵਿਸ਼ਲੇਸ਼ਣ ਕਰਨ ਲਈ ਸਮਾਂ ਮੰਗਿਆ ਸੀ, ਜਿਸ ਦੇ ਚਲਦਿਆਂ ਅਦਾਲਤ ਨੇ ਅਗਲੀ ਸੁਣਵਾਈ (18 ਸਤੰਬਰ) ਦੌਰਾਨ ਐਸ. ਆਈ. ਟੀ. ਮੁਖੀ ਪ੍ਰਬੋਧ ਕੁਮਾਰ ਤੇ ਤਨੂੰ ਬੇਦੀ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਨੂੰ ਕਿਹਾ ਸੀ।