ਨਸ਼ੇ ਵਾਲੀਆਂ ਗੋਲੀਆਂ ਸਣੇ 4 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 18 ਸਤੰਬਰ-ਗੈਰ-ਕਾਨੂੰਨੀ ਫਾਰਮਾ-ਓਪੀਔਡ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ। ਇਕ ਵੱਡੀ ਸਫਲਤਾ ਵਿਚ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀਆਂ ਦਵਾਈਆਂ ਦੀ ਇਕ ਵੱਡੀ ਸਪਲਾਈ-ਚੇਨ ਦਾ ਪਰਦਾਫਾਸ਼ ਕੀਤਾ ਅਤੇ 1,85,000 ਟ੍ਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਸਿੰਡੀਕੇਟ ਗੋਇੰਦਵਾਲ ਜੇਲ੍ਹ ਤੋਂ ਚਲਾਇਆ ਜਾ ਰਿਹਾ ਸੀ। ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਡਵੀਜ਼ਨ ਨੰਬਰ 8, ਜਲੰਧਰ ਵਿਖੇ ਇਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਕ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਅੱਗੇ ਅਤੇ ਪਿੱਛੇ ਦੇ ਸੰਬੰਧ ਸ਼ਾਮਿਲ ਹਨ। ਡੀ.ਜੀ.ਪੀ. ਪੰਜਾਬ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।