JALANDHAR WEATHER

ਅਨੰਦ ਮੈਰਿਜ ਐਕਟ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ

ਨਵੀਂ ਦਿੱਲੀ, 18 ਸਤੰਬਰ-ਅਨੰਦ ਮੈਰਿਜ ਐਕਟ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ ਆਇਆ ਹੈ। 4 ਮਹੀਨਿਆਂ ’ਚ ਰਜਿਸਟ੍ਰੇਸ਼ਨ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। 17 ਸੂਬਿਆਂ ਤੇ 7 ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਦੇਸ਼ ਦਿੱਤੇ ਹਨ। ਸਿੱਖ ਵਿਆਹਾਂ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਨਿਯਮ ਬਣਾਉਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਕ ਧਰਮ ਨਿਰਪੱਖ ਢਾਂਚੇ ਵਿਚ, ਜੋ ਧਾਰਮਿਕ ਪਛਾਣ ਦਾ ਸਤਿਕਾਰ ਕਰਦਾ ਹੈ ਅਤੇ ਨਾਗਰਿਕ ਸਮਾਨਤਾ ਨੂੰ ਯਕੀਨੀ ਬਣਾਉਂਦਾ ਹੈ, ਕਾਨੂੰਨ ਨੂੰ ਇਕ ਨਿਰਪੱਖ ਅਤੇ ਕਾਰਜਸ਼ੀਲ ਰਸਤਾ ਪ੍ਰਦਾਨ ਕਰਨਾ ਚਾਹੀਦਾ ਹੈਸ ਜਿਸ ਦੁਆਰਾ "ਅਨੰਦ ਕਾਰਜ" ਰਾਹੀਂ ਵਿਆਹਾਂ ਨੂੰ ਦੂਜੇ ਵਿਆਹਾਂ ਵਾਂਗ ਹੀ ਦਰਜ ਅਤੇ ਪ੍ਰਮਾਣਿਤ ਕੀਤਾ ਜਾਂਦਾ ਹੈ। ਇਕ ਮਹੱਤਵਪੂਰਨ ਆਦੇਸ਼ ਵਿਚ ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ, ਜਿਨ੍ਹਾਂ ਨੇ ਅਜੇ ਤੱਕ ਅਨੰਦ ਮੈਰਿਜ ਐਕਟ 1909 ਦੇ ਤਹਿਤ ਨਿਯਮ ਨਹੀਂ ਬਣਾਏ ਹਨ, ਨੂੰ ਚਾਰ ਮਹੀਨਿਆਂ ਦੇ ਅੰਦਰ ਅਜਿਹਾ ਕਰਨ ਦਾ ਨਿਰਦੇਸ਼ ਦਿੱਤਾ ਹੈ।

ਇਕ ਜਨਹਿਤ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਬੈਂਚ ਨੇ ਹੁਕਮ ਦਿੱਤਾ ਕਿ ਜਦੋਂ ਤੱਕ ਅਜਿਹੇ ਨਿਯਮ ਨੋਟੀਫਾਈ ਨਹੀਂ ਹੁੰਦੇ, ਸਿੱਖ ਰਸਮ ‘ਅਨੰਦ ਕਾਰਜ’ ਅਧੀਨ ਕੀਤੇ ਗਏ ਸਾਰੇ ਵਿਆਹ ਬਿਨਾਂ ਕਿਸੇ ਭੇਦਭਾਵ ਦੇ ਮੌਜੂਦਾ ਕਾਨੂੰਨੀ ਢਾਂਚੇ ਅਧੀਨ ਰਜਿਸਟਰਡ ਕੀਤੇ ਜਾਣੇ ਚਾਹੀਦੇ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ