ਸੜਕ ਹਾਦਸੇ ਵਿਚ ਜ਼ਖ਼ਮੀ ਨੌਜਵਾਨ ਦੀ ਮੌਤ

ਕਪੂਰਥਲਾ, 18 ਸਤੰਬਰ (ਅਮਨਜੋਤ ਸਿੰਘ ਵਾਲੀਆ)-ਬੀਤੀ 13 ਸਤੰਬਰ ਦੀ ਰਾਤ ਨੂੰ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ 4 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਅਤੇ 3 ਮੋਟਰਸਾਈਕਲ ਸਵਾਰਾਂ ਵਿਰੁੱਧ ਸੁਭਾਨਪੁਰ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ ਜ਼ਖ਼ਮੀ ਇਕ ਨੌਜਵਾਨ ਬੂਟਾ ਪੁੱਤਰ ਸੁਖਦੇਵ ਸਿੰਘ ਵਾਸੀ ਝੱਲ ਠੀਕਰੀਵਾਲ ਦੀ ਨਡਾਲਾ ਦੇ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਏ.ਐਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਉਕਤ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬੀ.ਐਨ.ਐਸ. 194 ਤਹਿਤ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।