2 ਧੜਿਆਂ 'ਚ ਲੜਾਈ ਦੌਰਾਨ ਗੋਲੀ ਚੱਲਣ ਕਾਰਨ ਨੌਜਵਾਨ ਜ਼ਖ਼ਮੀ
ਲੁਧਿਆਣਾ , 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ੇਰਪੁਰ ਕਲਾਂ ਦੀ ਫ਼ੌਜੀ ਕਾਲੋਨੀ ਵਿਚ ਅੱਜ ਦੇਰ ਰਾਤ 2 ਧੜਿਆਂ ਵਿਚਾਲੇ ਲੜਾਈ ਦੌਰਾਨ ਗੋਲੀ ਚੱਲਣ ਕਾਰਨ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ , ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਘਟਨਾ ਅੱਜ ਦੇਰ ਰਾਤ ਉਸ ਵਕਤ ਵਾਪਰੀ ਜਦੋਂ ਸ਼ੇਰਪੁਰ ਕਲਾਂ ਦੀ ਫ਼ੌਜੀ ਕਾਲੋਨੀ ਵਿਚ ਨੌਜਵਾਨਾਂ ਦੇ 2 ਧੜੇ ਆਪਸ ਵਿਚ ਭਿੜ ਗਏ।
ਪੁਰਾਣੀ ਰੰਜਿਸ਼ ਦੇ ਚਲਦਿਆਂ ਲੜਾਈ ਦੌਰਾਨ ਗੋਲੀ ਚੱਲਣ ਨਾਲ ਉੱਥੇ ਰੇਹੜੀ 'ਤੇ ਬਰਗਰ ਖਾ ਰਹੇ ਸੂਰਜ ਨਾਂਅ ਦੇ ਨੌਜਵਾਨ ਦੇ ਗੋਲੀ ਲੱਗੀ। ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਹੈ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।